Tuesday, January 14, 2014

ਆਤਮਿਕ ਯੁੱਧ

                                     ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਿਕ ਯੁੱਧ
                                                     ਪੰਜਾਬੀ ਮਸੀਹ ਸੰਦੇਸ਼

ਅਫ਼ਸੀਆਂ ਨੂੰ 6:12

12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ

2 ਕੁਰਿੰਥੀਆਂ ਨੂੰ 10:3-5

ਅਸੀਂ ਦੁਨੀਆਂ ਵਿੱਚ ਰਹਿੰਦੇ ਹਾਂ ਪਰ ਅਸੀਂ ਉਸ ਤਰ੍ਹਾਂ ਨਹੀਂ ਲੜਦੇ ਜਿਵੇਂ ਦੁਨੀਆਂ ਲੜਦੀ ਹੈ ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ ਅਤੇ ਅਸੀਂ ਹਰ ਗੁਮਾਨ ਭਰੀ ਗੱਲ ਦਾ ਨਾਸ਼ ਕਰਦੇ ਹਾਂ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਖਿਲਾਫ਼ ਆਪਣੇ ਆਪ ਨੂੰ ਵੱਧਾਉਂਦੀ ਹੈ। ਅਤੇ ਅਸੀਂ ਹਰ ਵਿੱਚਾਰ ਨੂੰ ਫ਼ੜਦੇ ਹਾਂ ਅਤੇ ਇਸ ਨੂੰ ਨਿਰਹੰਕਾਰ ਬਣਾਕੇ ਮਸੀਹ ਦੇ ਆਗਿਆਕਾਰ ਬਣਾਉਂਦੇ ਹਾਂ

ਅਫ਼ਸੀਆਂ ਨੂੰ 6:11 

11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ

1 ਪਤਰਸ 5:8

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ

2 ਕੁਰਿੰਥੀਆਂ ਨੂੰ 11:14

14 ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ

ਅਫ਼ਸੀਆਂ ਨੂੰ 6:13

13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ

ਪਰਕਾਸ਼ ਦੀ ਪੋਥੀ 12:7-9 

ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸ ਦੇ ਦੂਤਾਂ ਨੇ ਸਵਰਗ ਵਿੱਚਲੀ ਆਪਣੀ ਥਾਂ ਗਵਾ ਲਈ ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ

1 ਯੂਹੰਨਾ 5:4-5

ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ

ਯਾਕੂਬ 4:7

ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ

1 ਥੱਸਲੁਨੀਕੀਆਂ ਨੂੰ 5:6

ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ

ਮੱਤੀ 4:1-11

ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ। ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।

ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:
ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
    ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।
ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ,ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ,
ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
    ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ,
ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’” [a]
ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,
ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।
11 ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ

ਪਰਕਾਸ਼ ਦੀ ਪੋਥੀ 12:11

11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ

 

ਅਫ਼ਸੀਆਂ ਨੂੰ 6:12; 2 ਕੁਰਿੰਥੀਆਂ ਨੂੰ 10:3-5; ਅਫ਼ਸੀਆਂ ਨੂੰ 6:11; 1 ਪਤਰਸ 5:8; 2 ਕੁਰਿੰਥੀਆਂ ਨੂੰ 11:14; ਅਫ਼ਸੀਆਂ ਨੂੰ 6:13; ਪਰਕਾਸ਼ ਦੀ ਪੋਥੀ 12:7-9; 1 ਯੂਹੰਨਾ 5:4-5; ਯਾਕੂਬ 4:7; 1 ਥੱਸਲੁਨੀਕੀਆਂ ਨੂੰ 5:6; ਮੱਤੀ 4:1-11; ਪਰਕਾਸ਼ ਦੀ ਪੋਥੀ 12:11