ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ਰਾਬ ਪੀਣਾ
ਪੰਜਾਬੀ ਮਸੀਹ ਸੰਦੇਸ਼
1 ਕੁਰਿੰਥੀਆਂ ਨੂੰ 5:11
11 ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
1 ਕੁਰਿੰਥੀਆਂ ਨੂੰ 6:10
9-10 ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।
ਹਬਕੱੂਕ 2:15
15 ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ ਜੋ ਖੁਦ ਕ੍ਰੋਧ ਕਰਦਾ ਹੈ ਤੇ ਆਪਣੇ ਕ੍ਰੋਧ ਨਾਲ ਦੂਜਿਆ ਨੂੰ ਗੁੱਸਾ ਚੜ੍ਹਾਉਂਦਾ ਹੈ। ਜੋ ਆਪਣੇ ਗੁੱਸੇ ਨਾਲ ਦੂਜਿਆਂ ਨੂੰ ਭੁੰਜੇ ਲਾਹੁਂਦਾ ਹੈ ਅਤੇ ਉਨ੍ਹਾਂ ਨੂੰ ਬੇਸ਼ਰਮ ਅਤੇ ਸ਼ਰਾਬੀ ਸਮਝ ਕੇ ਸਲੂਕ ਕਰਦਾ ਹੈ।
ਹਬਕੱੂਕ 2:16
16 “ਪਰ ਹੁਣ ਉਸ ਮਨੁੱਖ ਨੂੰ ਯਹੋਵਾਹ ਦੇ ਕ੍ਰੋਧ ਦਾ ਵੀ ਪਤਾ ਚੱਲੇਗਾ। ਉਸ (ਯਹੋਵਾਹ) ਦਾ ਕ੍ਰੋਧ ਉਸ ਦੇ ਸੱਜੇ ਹੱਥ ਵਿੱਚ ਫ਼ੜੇ ਜ਼ਹਿਰ ਦੇ ਪਿਆਲੇ ਵਾਂਗ ਹੋਵੇਗਾ ਤੇ ਉਹ ਮਨੁੱਖ ਜਦੋਂ ਉਸ ਜ਼ਹਿਰ ਦਾ ਸਵਾਦ ਚਖੇਗਾ ਤਾਂ ਸ਼ਰਾਬੀਆਂ ਵਾਂਗ ਧਰਤੀ ਤੇ ਢਹਿ ਪਵੇਗਾ।
“ਹੇ ਪਾਪੀ ਸ਼ਾਸਕ! ਤੂੰ ਉਹੀ ਪਿਆਲਾ ਚਖੇਁਗਾ। ਤੈਨੂੰ ਮਾਨ ਪ੍ਰਾਪਤ ਹੋਣ ਦੀ ਬਾਵੇਂ ਸ਼ਰਮਿੰਦਾ ਕੀਤਾ ਜਾਵੇਗਾ।
ਯਸਾਯਾਹ 19:14
14 ਯਹੋਵਾਹ ਨੇ ਇਨ੍ਹਾਂ ਆਗੂਆਂ ਨੂੰ ਭੰਬਲ ਭੂਸੇ ਵਿੱਚ ਪਾਇਆ ਹੈ। ਉਹ ਆਵਾਰਾ ਘੁੰਮਦੇ ਹਨ ਤੇ ਮਿਸਰ ਨੂੰ ਕੁਰਾਹੇ ਪਾਉਂਦੇ ਹਨ। ਹਰ ਉਹ ਗੱਲ ਜਿਹੜੀ ਇਹ ਆਗੂ ਕਰਦੇ ਹਨ, ਗ਼ਲਤ ਹੈ। ਉਹ ਸ਼ਰਾਬੀ ਲੋਕਾਂ ਵਾਂਗ ਧਰਤੀ ਉੱਤੇ ਲਿਟਦੇ ਹਨ।
ਯਸਾਯਾਹ 28:8
8 ਹਰ ਮੇਜ਼ ਉੱਤੇ ਉਲਟੀ ਕੀਤੀ ਹੋਈ ਹੈ। ਸਾਫ਼ ਥਾਂ ਕਿਧਰੇ ਵੀ ਨਹੀਂ।
ਉਪਦੇਸ਼ਕ 10:17
17 ਪਰ ਜੇ ਰਾਜਾ ਕਿਸੇ ਨੇਕ ਖਾਨਦਾਨ ਵਿੱਚੋਂ ਆਉਂਦਾ ਹੈ ਤਾਂ ਉਸ ਦੇਸ ਲਈ ਇਹ ਬਹੁਤ ਸ਼ੁਭ ਗੱਲ ਹੈ ਅਤੇ ਜੇਕਰ ਇਸਦੇ ਸੱਜਣ ਜਾਣਦੇ ਹਨ ਕਿ ਕਦੋਂ ਖਾਣਾ ਅਤੇ ਜੇਕਰ ਉਹ ਤਕੜੇ ਹੋਣ ਲਈ ਖਾਂਦੇ ਹਨ, ਨਾਕਿ ਆਨੰਦ ਮਨਾਉਣ ਅਤੇ ਸ਼ਰਾਬੀ ਹੋਣ ਲਈ।
ਯਸਾਯਾਹ 5:11-12
11 ਤੁਸੀਂ ਲੋਕ ਬਹੁਤ ਸਵੇਰੇ ਉੱਠਦੇ ਹੋ ਅਤੇ ਪੀਣ ਲਈ ਬੀਅਰ ਭਾਲਦੇ ਹੋ। ਤੁਸੀਂ ਦੇਰ ਰਾਤ ਤੱਕ ਜਾਗਦੇ ਹੋ, ਸ਼ਰਾਬ ਨਾਲ ਮਧਹੋਸ਼ ਹੁੰਦੇ ਹੋ।12 ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ-ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।
ਕਹਾਉਤਾਂ 23:31
31 ਜਦੋਂ ਮੈਅ ਲਾਲ ਹੁੰਦੀ ਹੈ, ਤਾਂ ਪਿਆਲਿਆਂ ਵਿੱਚ ਝਿਲਮਾਲਾਉਂਦੀ ਹੈ ਅਤੇ ਹੌਲੀ-ਹੌਲੀ ਡੋਲ੍ਹੀ ਜਾਂਦੀ ਹੈ, ਇਸਦੀ ਤੀਬ੍ਰ ਇੱਛਾ ਨਾ ਕਰੋ।
ਕਹਾਉਤਾਂ 23:19-20
19 ਮੇਰੇ ਬੇਟੇ, ਮੈਨੂੰ ਸੁਣੋ ਅਤੇ ਸਿਆਣੇ ਬਣੋ ਸਹੀ ਰਾਸਤੇ ਤੇ ਟਿਕੇ ਰਹੋ।20 ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ ਜਿਹੜੇ ਬਹੁਤ ਜਿਆਦਾ ਪੀਂਦੇ ਹਨ ਜਾਂ ਜਿਹੜੇ ਬਹੁਤਾ ਭੋਜਨ ਖਾਂਦੇ ਹਨ।
ਕਹਾਉਤਾਂ 23:29-30
29-30 ਕੌਣ ਲੋਕ ਹਨ, ਜੋ ਮੁਸੀਬਤ ਵਿੱਚ ਹਨ? ਜੋ ਉਦਾਸ ਮਹਿਸੂਸ ਕਰ ਰਹੇ ਹਨ? ਜਿਹੜੇ ਝਗੜਿਆਂ ’ਚ ਪੈਂਦੇ ਹਨ? ਜਿਨ੍ਹਾਂ ਕੋਲ ਚਿੰਤਾਵਾਂ ਹਨ? ਜਿਨ੍ਹਾਂ ਦੇ ਝਰੀਟਾਂ ਵੱਜੀਆਂ ਹੋਈਆਂ ਹਨ? ਜਿਨ੍ਹਾਂ ਦੀਆਂ ਅੱਖਾਂ ਲਾਲ ਹਨ? ਉਹ ਜਿਹੜੇ ਬਹੁਤਾ ਸਮਾਂ ਮੈਅ ਦੀ ਬੋਤਲ ਤੇ ਬਰਬਾਦ ਕਰਦੇ ਹਨ, ਉਹ ਜਿਹੜੇ ਮਿਲੇ-ਜੁਲੇ ਜਾਮ ਪੀਂਦੇ ਹਨ।
ਕਹਾਉਤਾਂ 4:17
17 ਉਹ ਲੋਕ ਮੰਦਾ ਕੰਮ ਕਰਨ ਅਤੇ ਹੋਰਨਾਂ ਨੂੰ ਦੁੱਖ ਦੇਣ ਤੋਂ ਬਿਨਾਂ ਜਿਉਂ ਨਹੀਂ ਸੱਕਦੇ।
ਕਹਾਉਤਾਂ 23:32
32 ਅਖੀਰ ਵਿੱਚ ਤੁਹਾਨੂੰ ਸੱਪ ਵਾਂਗ ਡੰਗ ਮਾਰੇਗਾ, ਇੱਕ ਅਜਗਰ ਵਾਂਗ ਤੁਹਾਨੂੰ ਜ਼ਹਿਰ ਚੜ੍ਹਾਵੇਗਾ।
ਕਹਾਉਤਾਂ 20:1
20 ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।
ਕਹਾਉਤਾਂ 23:21
21 ਕਿਉਂ ਕਿ ਸ਼ਰਾਬੀ ਅਤੇ ਖਾਊ ਗਰੀਬ ਹੋ ਜਾਂਦੇ ਹਨ, ਉਨ੍ਹਾਂ ਦੀ ਸੁਸਤੀ ਉਨ੍ਹਾਂ ਨੂੰ ਟਾਕੀਆਂ ਪਹਿਨਾ ਦੇਵੇਗੀ।
ਕਹਾਉਤਾਂ 23:33
33 ਤੁਸੀਂ ਅਜੀਬ ਗੱਲਾਂ ਵੇਖੋਂਗੇ, ਤੁਹਾਡੀਆਂ ਸੋਚਾਂ ਗੁਝਲਦਾਰ ਹੋ ਜਾਂਦੀਆਂ।
ਕਹਾਉਤਾਂ 31:4-5
4 ਹੇ ਲਮੂਏਲ, ਰਾਜੇ ਲਈ ਮੈਅ ਪੀਣੀ ਚੰਗੀ ਗੱਲ ਨਹੀਂ ਨਾ ਹੀ ਸ਼ਾਸਕਾਂ ਲਈ ਬੀਅਰ ਪੀਣੀ। 5 ਕਿਉਂ ਕਿ ਜੇਕਰ ਰਾਜਾ ਬਹੁਤੀ ਜ਼ਿਆਦਾ ਪੀਂਦਾ, ਉਹ ਭੁੱਲ ਜਾਵੇਗਾ ਕਿ ਬਿਵਸਬਾ ਕੀ ਆਖਦੀ ਹੈ, ਅਤੇ ਗਰੀਬ ਲੋਕਾਂ ਨੂੰ ਨਿਆਂ ਤੋਂ ਵਾਂਝਾ ਕਰ ਦੇਵੇਗਾ।
ਲੇਵੀਆਂ ਦੀ ਪੋਥੀ 10:9-11
9 “ਜਦੋਂ ਤੁਸੀਂ ਮੰਡਲੀ ਵਾਲੇ ਤੰਬੂ ਵਿੱਚ ਆਉ, ਤੁਹਾਨੂੰ ਮੈਅ ਜਾਂ ਬੀਅਰ ਨਹੀਂ ਪੀਣੀ ਚਾਹੀਦੀ। ਜੇ ਤੁਸੀਂ ਇਹ ਚੀਜ਼ਾਂ ਪੀਉਂਗੇ, ਤੁਸੀਂ ਮਾਰੇ ਜਾਉਂਗੇ। ਇਹ ਕਾਨੂਨ ਤੁਹਾਡੀਆਂ ਪੀੜੀਆਂ ਤੀਕ ਹਮੇਸ਼ਾ ਲਈ ਜਾਰੀ ਰਹੇਗਾ।10 ਤੁਹਾਨੂੰ ਉਨ੍ਹਾਂ ਈਜ਼ਾਂ ਵਿੱਚ, ਜਿਹੜੀਆਂ ਪਵਿੱਤਰ ਹਨ ਅਤੇ ਉਨ੍ਹਾਂ ਵਿੱਚ ਜਿਹੜੀਆਂ ਸਾਧਾਰਣ ਹਨ, ਅਤੇ ਉਨ੍ਹਾਂ ਵਿੱਚ ਜਿਹੜੀਆਂ ਪਾਕ ਅਤੇ ਨਾਪਾਕ ਚੀਜ਼ਾਂ ਹਨ, ਸਾਫ਼ ਫ਼ਰਕ ਕਰਨਾ ਚਾਹੀਦਾ ਹੈ। 11 ਯਹੋਵਾਹ ਨੇ ਆਪਣੇ ਨੇਮ ਮੂਸਾ ਨੂੰ ਦਿੱਤੇ, ਅਤੇ ਮੂਸਾ ਨੇ ਇਹ ਨੇਮ ਲੋਕਾਂ ਨੂੰ ਦਿੱਤੇ। ਹਾਰੂਨ, ਤੈਨੂੰ ਲੋਕਾਂ ਨੂੰ ਇਨ੍ਹਾਂ ਸਾਰੇ ਨੇਮਾਂ ਬਾਰੇ ਸਿੱਖਿਆ ਦੇਣੀ ਚਾਹੀਦੀ ਹੈ।”
ਬਿਵਸਥਾ ਸਾਰ 32:33
33 ਉਨ੍ਹਾਂ ਦੀ ਮੈਅ ਸੱਪ ਦੀ ਜ਼ਹਿਰ ਵਰਗੀ ਹੈ।
ਗਿਣਤੀ 6:3
3 ਉਸ ਸਮੇਂ ਦੌਰਾਨ, ਉਸ ਬੰਦੇ ਨੂੰ ਮੈਅ ਜਾਂ ਇਹੋ ਜਿਹੀ ਹੋਰ ਮੈਅ ਨਹੀਂ ਪੀਣੀ ਚਾਹੀਦੀ ਉਸ ਬੰਦੇ ਨੂੰ ਸਿਰਕਾ ਵੀ ਨਹੀਂ ਪੀਣਾ ਚਾਹੀਦਾ ਜਿਹੜਾ ਮੈਅ ਜਾਂ ਕਿਸੇ ਇਹੋ ਜਿਹੀ ਹੋਰ ਚੀਜ਼ ਤੋਂ ਤਿਆਰ ਕੀਤਾ ਜਾਂਦਾ ਹੈ। ਉਸ ਬੰਦੇ ਨੂੰ ਅੰਗੂਰਾ ਦਾ ਰਸ ਨਹੀਂ ਪੀਣਾ ਚਾਹੀਦਾ। ਅੰਗੂਰ ਜਾਂ ਸੌਗੀ ਨਹੀਂ ਖਾਣੀ ਚਾਹੀਦੀ।
ਬਿਵਸਥਾ ਸਾਰ 29:5-6
5 ਚਾਲੀ ਸਾਲ ਤੱਕ ਮੈਂ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਇਸ ਸਾਰੇ ਸਮੇਂ ਦੌਰਾਨ, ਤੁਹਾਡੇ ਕੱਪੜੇ ਅਤੇ ਜੁੱਤੀਆਂ ਨਹੀਂ ਘਸੀਆਂ।6 ਤੁਹਾਡੇ ਕੋਲ ਤੁਹਾਡੇ ਨਾਲ ਕੋਈ ਭੋਜਨ ਨਹੀਂ ਸੀ ਅਤੇ ਤੁਹਾਡੇ ਕੋਲ ਕੋਈ ਮੈਅ ਨਹੀਂ ਸੀ। ਪਰ ਯਹੋਵਾਹ ਨੇ ਤੁਹਾਡਾ ਧਿਆਨ ਰੱਖਿਆ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਸਮਝ ਸੱਕੋ ਕਿ ਉਹ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੈ।
ਬਿਵਸਥਾ ਸਾਰ 21:20
20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’
ਉਤਪਤ 9:20-26
20 ਨੂਹ ਇੱਕ ਕਿਸਾਨ ਬਣ ਗਿਆ। ਉਸ ਨੇ ਅੰਗੂਰਾਂ ਦਾ ਬਾਗ ਲਾਇਆ।21 ਨੂਹ ਨੇ ਮੈਅ ਬਣਾਈ ਅਤੇ ਪੀਤੀ। ਉਹ ਸ਼ਰਾਬੀ ਹੋ ਗਿਆ ਅਤੇ ਆਪਣੇ ਤੰਬੂ ਵਿੱਚ ਲੇਟ ਗਿਆ। ਨੂਹ ਨੇ ਕੱਪੜੇ ਨਹੀਂ ਪਹਿਨੇ ਹੋਏ ਸਨ।22 ਕਨਾਨ ਦੇ ਪਿਤਾ, ਹਾਮ ਨੇ ਆਪਣੇ ਨਗਨ ਪਿਤਾ ਵੱਲ ਵੇਖਿਆ। ਹਾਮ ਨੇ ਤੰਬੂ ਦੇ ਬਾਹਰ ਆਪਣੇ ਭਰਾਵਾਂ ਨੂੰ ਦੱਸਿਆ। 23 ਫ਼ੇਰ ਸ਼ੇਮ ਅਤੇ ਯਾਫ਼ਥ ਨੇ ਇੱਕ ਕੋਟ ਲਿਆਂਦਾ। ਉਹ ਕੋਟ ਨੂੰ ਆਪਣੀਆਂ ਪਿੱਠਾਂ ਉੱਤੇ ਚੁੱਕ ਕੇ ਤੰਬੂ ਵਿੱਚ ਗਏ। ਉਹ ਤੰਬੂ ਵਿੱਚ ਪਿੱਛਲੇ ਪੈਰੀਂ ਗਏ। ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਪਿਤਾ ਦਾ ਨੰਗੇਜ਼ ਨਹੀਂ ਦੇਖਿਆ।24 ਬਾਦ ਵਿੱਚ ਨੂਹ ਜਾਗ ਪਿਆ। (ਉਹ ਮੈਅ ਪੀਣ ਕਾਰਣ ਸੁੱਤਾ ਹੋਇਆ ਸੀ।) ਫ਼ੇਰ ਉਸ ਨੂੰ ਪਤਾ ਚੱਲਿਆ ਕਿ ਉਸ ਦੇ ਜਵਾਨ ਪੁੱਤਰ, ਹਾਮ ਨੇ ਉਸ ਨਾਲ ਕੀ ਕੀਤਾ ਸੀ। 25 ਇਸ ਲਈ ਨੂਹ ਨੇ ਆਖਿਆ,
“ਕਨਾਨ ਨੂੰ ਸਰਾਪ ਲੱਗੇ!
ਉਹ ਆਪਣੇ ਭਰਾਵਾਂ ਦਾ ਗੁਲਾਮ ਹੋ ਜਾਵੇ।”
ਉਹ ਆਪਣੇ ਭਰਾਵਾਂ ਦਾ ਗੁਲਾਮ ਹੋ ਜਾਵੇ।”
26 ਨੂਹ ਨੇ ਇਹ ਵੀ ਆਖਿਆ,
“ਸ਼ੇਮ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦਿਓ!
ਕਨਾਨ ਸ਼ੇਮ ਦਾ ਗੁਲਾਮ ਹੋ ਜਾਵੇ।
ਕਨਾਨ ਸ਼ੇਮ ਦਾ ਗੁਲਾਮ ਹੋ ਜਾਵੇ।
ਉਤਪਤ 19:30-38
ਲੂਤ ਤੇ ਉਸਦੀਆਂ ਧੀਆਂ
30 ਲੂਤ ਸੋਆਰ ਵਿੱਚ ਰਹਿਣ ਤੋਂ ਡਰਦਾ ਸੀ। ਇਸ ਲਈ ਉਹ ਅਤੇ ਉਸ ਦੀਆਂ ਦੋਵੇਂ ਧੀਆਂ ਪਹਾੜਾਂ ਵਿੱਚ ਰਹਿਣ ਲਈ ਚਲੀਆਂ ਗਈਆਂ। ਉਹ ਉੱਥੇ ਇੱਕ ਗੁਫ਼ਾ ਵਿੱਚ ਰਹਿਣ ਲੱਗੇ। 31 ਇੱਕ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਸਾਡਾ ਪਿਤਾ ਬੁੱਢਾ ਹੈ, ਅਤੇ ਧਰਤੀ ਉੱਤੇ ਕੋਈ ਅਜਿਹਾ ਨਹੀਂ ਬੱਚਿਆਂ ਜੋ ਸਾਡੇ ਨਾਲ ਬੱਚੇ ਪੈਦਾ ਕਰ ਸੱਕੇ। 32 ਇਸ ਲਈ ਆ, ਆਪਾਂ ਆਪਣੇ ਪਿਤਾ ਨੂੰ ਮੈਅ ਨਾਲ ਮਦਹੋਸ਼ ਕਰ ਦੇਈਏ। ਫ਼ੇਰ ਅਸੀਂ ਉਸ ਨਾਲ ਜਿਸਨੀ ਸੰਬੰਧ ਬਣਾ ਸੱਕਾਂਗੀਆਂ। ਇਸ ਢੰਗ ਨਾਲ, ਆਪਾਂ ਆਪਣੇ ਪਿਤਾ ਰਾਹੀਂ ਵੰਸ਼ ਨੂੰ ਬਚਾ ਸੱਕਦੀਆਂ ਹਾਂ!”
33 ਉਸ ਰਾਤ ਦੋਵੇ ਕੁੜੀਆਂ ਆਪਣੇ ਪਿਤਾ ਕੋਲ ਗਈਆਂ ਅਤੇ ਉਸ ਨੂੰ ਸ਼ਰਾਬੀ ਕਰ ਦਿੱਤਾ। ਫ਼ੇਰ ਵੱਡੀ ਕੁੜੀ ਪਿਤਾ ਦੇ ਬਿਸਤਰੇ ਉੱਤੇ ਗਈ ਅਤੇ ਉਸ ਨਾਲ ਸੰਭੋਗ ਕੀਤਾ। ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਕੱਦੋਂ ਉਹ ਬਿਸਤਰੇ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।
34 ਅਗਲੇ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਪਿੱਛਲੀ ਰਾਤ, ਮੈਂ ਆਪਣੇ ਪਿਤਾ ਨਾਲ ਸੁੱਤੀ ਸੀ। ਆ ਉਸ ਨੂੰ ਫ਼ਿਰ ਤੋਂ, ਅੱਜ ਰਾਤ ਸ਼ਰਾਬੀ ਕਰ ਦੇਈਏ। ਫ਼ੇਰ ਤੂੰ ਉਸ ਨਾਲ ਸੌਂ ਜਾਵੀਂ ਅਤੇ ਉਸ ਨਾਲ ਜਿਨਸੀ ਸੰਬੰਧ ਬਣਾਵੀਂ। ਇਸ ਤਰ੍ਹਾਂ, ਅਸੀਂ ਆਪਣੇ ਪਿਤਾ ਰਾਹੀਂ ਬੱਚੇ ਪੈਦਾ ਕਰ ਸੱਕਾਂਗੀਆਂ।” 35 ਇਸ ਲਈ ਉਸ ਰਾਤ ਦੋਹਾਂ ਕੁੜੀਆਂ ਨੇ ਆਪਣੇ ਪਿਤਾ ਨੂੰ ਸ਼ਰਾਬੀ ਕਰ ਦਿੱਤਾ। ਫ਼ਿਰ ਛੋਟੀ ਕੁੜੀ ਉਸ ਨਾਲ ਸੁੱਤੀ ਅਤੇ ਸੰਭੋਗ ਕੀਤਾ। ਇੱਕ ਵਾਰ ਫ਼ੇਰ, ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਨਹੀਂ ਚਲ ਸੱਕਿਆ ਕਦੋਂ ਉਹ ਬਿਸਤਰ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।
36 ਲੂਤ ਦੀਆਂ ਦੋਵੇਂ ਧੀਆਂ ਗਰਭਵਤੀ ਹੋ ਗਈਆਂ। ਉਨ੍ਹਾਂ ਦਾ ਪਿਤਾ ਉਨਾਂ ਦੇ ਬੱਚਿਆਂ ਦਾ ਪਿਤਾ ਸੀ। 37 ਵੱਡੀ ਧੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਮੋਆਬ ਰੱਖਿਆ। ਮੋਆਬ ਸਾਰੇ ਅਜੋਕੇ ਮੋਆਬੀ ਲੋਕਾਂ ਦਾ ਪਿਤਾ ਹੈ। 38 ਛੋਟੀ ਧੀ ਨੇ ਵੀ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਬਿਨ-ਅੰਮੀ ਰੱਖਿਆ। ਬਿਨ-ਅੰਮੀ ਅਜੋਕੇ ਸਮੇਂ ਦੇ ਸਾਰੇ ਅੰਮੋਨੀ ਲੋਕਾਂ ਦਾ ਪਿਤਾ ਹੈ।
2 ਸਮੂਏਲ 13:28-29
ਅਮਨੋਨ ਦਾ ਕਤਲ
28 ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, “ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸ ਨੂੰ ਸ਼ਰਾਬ ਦਾ ਨਸ਼ਾ ਚੜ੍ਹ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸ ਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।”
29 ਇਉਂ ਅਬਸ਼ਾਲੋਮ ਦੇ ਜਵਾਨ ਸੇਵਕਾਂ ਨੇ ਉਹੀ ਕੀਤਾ ਜਿਵੇਂ ਉਸ ਨੇ ਹੁਕਮ ਕੀਤਾ ਉਨ੍ਹਾਂ ਨੇ ਅਮਨੋਨ ਦਾ ਕਤਲ ਕਰ ਦਿੱਤਾ ਪਰ ਦਾਊਦ ਦੇ ਬਾਕੀ ਸਾਰੇ ਪੁੱਤਰ ਬਚ ਕੇ ਭੱਜ ਗਏ। ਦਾਊਦ ਦੇ ਬਾਕੀ ਸਾਰੇ ਪੁੱਤਰ ਆਪੋ-ਆਪਣੀਆਂ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।
1 ਕੁਰਿੰਥੀਆਂ ਨੂੰ 5:11; 1 ਕੁਰਿੰਥੀਆਂ ਨੂੰ 6:10; ਹਬਕੱੂਕ 2:15; ਹਬਕੱੂਕ 2:16; ਯਸਾਯਾਹ 19:14; ਯਸਾਯਾਹ 28:8; ਉਪਦੇਸ਼ਕ 10:17; ਯਸਾਯਾਹ 5:11-12; ਕਹਾਉਤਾਂ 23:31; ਕਹਾਉਤਾਂ 23:19-20; ਕਹਾਉਤਾਂ 23:29-30; ਕਹਾਉਤਾਂ 4:17; ਕਹਾਉਤਾਂ 23:32; ਕਹਾਉਤਾਂ 20:1; ਕਹਾਉਤਾਂ 23:21; ਕਹਾਉਤਾਂ 23:33; ਕਹਾਉਤਾਂ 31:4-5; ਲੇਵੀਆਂ ਦੀ ਪੋਥੀ 10:9-11; ਬਿਵਸਥਾ ਸਾਰ 32:33; ਗਿਣਤੀ 6:3; ਬਿਵਸਥਾ ਸਾਰ 29:5-6; ਬਿਵਸਥਾ ਸਾਰ 21:20; ਉਤਪਤ 9:20-26; ਉਤਪਤ 19:30-38; 2 ਸਮੂਏਲ 13:28-29
