ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਵਿੱਚ ਪ੍ਰਾਰਥਨਾ
ਪੰਜਾਬੀ ਮਸੀਹ ਸੰਦੇਸ਼
ਰਸੂਲਾਂ ਦੇ ਕਰਤੱਬ 1:14
14 ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।
ਰਸੂਲਾਂ ਦੇ ਕਰਤੱਬ 2:42
42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।
ਰਸੂਲਾਂ ਦੇ ਕਰਤੱਬ 4:23-31
23 ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡ ਕੇ ਮੁੜ ਆਪਣੀ ਮੰਡਲੀ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ, 24 ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿੱਚਲਾ ਸਭ ਕੁਝ ਬਣਾਇਆ ਹੈ। 25 ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ;
‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ?
ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਫ਼ਿਜ਼ੂਲ ਵਿਉਂਤਾਂ ਕਿਉਂ ਕਰ ਰਹੇ ਹਨ?
ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਫ਼ਿਜ਼ੂਲ ਵਿਉਂਤਾਂ ਕਿਉਂ ਕਰ ਰਹੇ ਹਨ?
26 ‘ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀ
ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਕੇ ਆਏ।’
ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਕੇ ਆਏ।’
27 ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸ ਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿੱਚ ਇਕੱਠੇ ਹੋਏ ਸਨ। 28 ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ। 29 ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ। 30 ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”
31 ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।
ਰਸੂਲਾਂ ਦੇ ਕਰਤੱਬ 12:12
12 ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਰਿਯਮ ਦੇ ਘਰ ਨੂੰ ਆਇਆ। ਉਹ ਯੂਹੰਨਾ ਦੀ ਮਾਤਾ ਸੀ। ਯੂਹੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉੱਥੇ ਬਹੁਤ ਸਾਰੇ ਲੋਕ ਇਕੱਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ।
ਰਸੂਲਾਂ ਦੇ ਕਰਤੱਬ 20:36
36 ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸ ਨੇ ਗੋਡੇ ਟੇਕੇ ਅਤੇ ਸਭ ਨੇ ਮਿਲਕੇ ਪ੍ਰਾਰਥਨਾ ਕੀਤੀ।
ਰਸੂਲਾਂ ਦੇ ਕਰਤੱਬ 21:5
5 ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
ਰਸੂਲਾਂ ਦੇ ਕਰਤੱਬ 13:2-3
2 ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
3 ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।
ਰਸੂਲਾਂ ਦੇ ਕਰਤੱਬ 1:24-25
24-25 ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”
ਰਸੂਲਾਂ ਦੇ ਕਰਤੱਬ 6:6
6 ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।
ਰਸੂਲਾਂ ਦੇ ਕਰਤੱਬ 14:23
23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।
ਰਸੂਲਾਂ ਦੇ ਕਰਤੱਬ 12:5
5 ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਹਚਾਵਾਨ ਲਗਾਤਾਰ ਪਰਮੇਸ਼ੁਰ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ।
ਰਸੂਲਾਂ ਦੇ ਕਰਤੱਬ 7:59-60
59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।” 60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।
ਰਸੂਲਾਂ ਦੇ ਕਰਤੱਬ 16:22-25
22 ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ।23 ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।” 24 ਉਸ ਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ।
25 ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ।
ਰਸੂਲਾਂ ਦੇ ਕਰਤੱਬ 9:40
40 ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ।
ਰਸੂਲਾਂ ਦੇ ਕਰਤੱਬ 28:7-8
7 ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ। 8 ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ।
ਕੁਲੁੱਸੀਆਂ ਨੂੰ 4:2
2 ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ।
ਰੋਮੀਆਂ ਨੂੰ 12:12
12 ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ।
ਅਫ਼ਸੀਆਂ ਨੂੰ 6:18
18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
1 ਥੱਸਲੁਨੀਕੀਆਂ ਨੂੰ 5:17
17 ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ।
1 ਤਿਮੋਥਿਉਸ ਨੂੰ 2:1 ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬੱਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹੜੀਆਂ ਲੋਕਾਂ ਨੂੰ ਲੋੜੀਂਦੀਆਂ ਹਨ, ਅਤੇ ਉਸਦਾ ਧੰਨਵਾਦ ਕਰੋ।
1 ਪਤਰਸ 4:7
7 ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ।
ਕੁਲੁੱਸੀਆਂ ਨੂੰ 4:3-4
3 ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ। 4 ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।
ਅਫ਼ਸੀਆਂ ਨੂੰ 6:19-20
19 ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ। 20 ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇੱਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸੱਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ।
2 ਥੱਸਲੁਨੀਕੀਆਂ ਨੂੰ 3:1
ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ।
ਯਾਕੂਬ 5:14
14 ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸ ਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣਾ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।
ਰਸੂਲਾਂ ਦੇ ਕਰਤੱਬ 1:14; ਰਸੂਲਾਂ ਦੇ ਕਰਤੱਬ 2:42; ਰਸੂਲਾਂ ਦੇ ਕਰਤੱਬ 4:23-31; ਰਸੂਲਾਂ ਦੇ ਕਰਤੱਬ 12:12; ਰਸੂਲਾਂ ਦੇ ਕਰਤੱਬ 20:36; ਰਸੂਲਾਂ ਦੇ ਕਰਤੱਬ 21:5; ਰਸੂਲਾਂ ਦੇ ਕਰਤੱਬ 13:2-3; ਰਸੂਲਾਂ ਦੇ ਕਰਤੱਬ 1:24-25; ਰਸੂਲਾਂ ਦੇ ਕਰਤੱਬ 6:6; ਰਸੂਲਾਂ ਦੇ ਕਰਤੱਬ 14:23; ਰਸੂਲਾਂ ਦੇ ਕਰਤੱਬ 12:5; ਰਸੂਲਾਂ ਦੇ ਕਰਤੱਬ 7:59-60; ਰਸੂਲਾਂ ਦੇ ਕਰਤੱਬ 16:22-25; ਰਸੂਲਾਂ ਦੇ ਕਰਤੱਬ 9:40; ਰਸੂਲਾਂ ਦੇ ਕਰਤੱਬ 28:7-8; ਕੁਲੁੱਸੀਆਂ ਨੂੰ
4:2; ਰੋਮੀਆਂ ਨੂੰ
12:12; ਅਫ਼ਸੀਆਂ ਨੂੰ
6:18; 1 ਥੱਸਲੁਨੀਕੀਆਂ ਨੂੰ
5:17; 1 ਤਿਮੋਥਿਉਸ ਨੂੰ
2:1; 1 ਪਤਰਸ 4:7; ਕੁਲੁੱਸੀਆਂ ਨੂੰ
4:3-4; ਅਫ਼ਸੀਆਂ ਨੂੰ
6:19-20; 2 ਥੱਸਲੁਨੀਕੀਆਂ ਨੂੰ
3:1; ਯਾਕੂਬ 5:14
