ਬਾਈਬਲ ਦੇ ਕੁਝ ਵਚਨ ਵਿਸ਼ਾ : ਇਕਰਾਰ ਕਰਨਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਗਿਣਤੀ 30:2
2 “ਜੇ ਕੋਈ ਬੰਦਾ ਪਰਮੇਸ਼ੁਰ ਨਾਲ ਖਾਸ ਇਕਰਾਰ ਕਰਨਾ ਚਾਹੁੰਦਾ ਹੈ ਜਾਂ ਜੇ ਕੋਈ ਬੰਦਾ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਦੇਣ ਦਾ ਇਕਰਾਰ ਕਰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਉ ਪਰ ਉਸ ਬੰਦੇ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ!
ਬਿਵਸਥਾ ਸਾਰ 23:21
21 “ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਕੋਈ ਇਕਰਾਰ ਕਰੋ ਤਾਂ ਕਦੇ ਵੀ ਇਕਰਾਰ ਕੀਤੀ ਹੋਈ ਚੀਜ਼ ਦੇਣ ਵਿੱਚ ਢਿੱਲ ਨਾ ਲਾਉ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਮੰਗ ਕਰੇਗਾ ਕਿ ਤੁਸੀਂ ਉਸ ਨੂੰ ਅਦਾ ਕਰੋ। ਜੇ ਤੁਸੀਂ ਉਹ ਚੀਜ਼ਾਂ ਨਹੀਂ ਦੇਵੋਂਗੇ ਜਿਨ੍ਹਾਂ ਦਾ ਇਕਰਾਰ ਕੀਤਾ ਸੀ ਤਾਂ ਤੁਸੀਂ ਪਾਪ ਕਰ ਰਹੇ ਹੋਵੋਂਗੇ।
ਮੱਤੀ 23:16-22
16 “ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੱਧ ਹੈ।’ 17 ਮੂਰੱਖੋ ਤੁਸੀਂ ਅੰਨ੍ਹੇ ਹੋ! ਕਿਹੜਾ ਵੱਡਾ ਹੈ? ਸੋਨਾ ਜਾਂ ਮੰਦਰ, ਜਿਹੜਾ ਕਿ ਸੋਨੇ ਨੂੰ ਵੀ ਪਵਿੱਤਰ ਬਣਾਉਦਾ ਹੈ।
18 “ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜੱਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬੱਧ ਹੈ।’19 ਤੁਸੀਂ ਅੰਨ੍ਹੇ ਹੋ! ਕਿਹੜੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ? 20 ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ। 21 ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ। 22 ਜੇਕਰ ਕੋਈ ਸਵਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਨ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।
ਲੇਵੀਆਂ ਦੀ ਪੋਥੀ 19:12
12 ਤੁਹਾਨੂੰ (ਅਦਾਲਤ ਵਿੱਚ ਝੂਠੀ ਸਾਖੀ ਬਾਬਤ) ਮੇਰੇ ਨਾਂ ਤੇ ਝੂਠੀ ਕਸਮ ਨਹੀਂ ਖਾਣੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।
ਕੂਚ 20:7
7 “ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ।
ਬਿਵਸਥਾ ਸਾਰ 5:11
11 ‘ਤੁਸੀਂ ਕਦੇ ਵੀ ਚੰਗੇ ਕਾਰਣ ਤੋਂ ਬਿਨਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾ ਕਾਰਣੋ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੋਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ।
ਲੇਵੀਆਂ ਦੀ ਪੋਥੀ 6:3-5
3 ਜਾਂ ਹੋ ਸੱਕਦਾ ਕਿ ਕੋਈ ਬੰਦਾ ਗੁਆਂਢੀ ਦੀ ਗੁਆਚੀ ਹੋਈ ਕਿਸੇ ਚੀਜ਼ ਨੂੰ ਲੱਭ ਲਵੇ ਅਤੇ ਇਸ ਬਾਰੇ ਝੂਠ ਬੋਲੇ। ਜਾਂ ਹੋ ਸੱਕਦਾ ਕੋਈ ਬੰਦਾ ਕਾਸੇ ਬਾਰੇ ਝੂਠੀ ਸੌਂਹ ਖਾਵੇ ਜਾਂ ਉਹ ਕੋਈ ਹੋਰ ਪਾਪ ਕਰੋ। 4 ਜੇ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਗੱਲ ਕਰੇ, ਤਾਂ ਉਹ ਬੰਦਾ ਪਾਪ ਦਾ ਦੋਸ਼ੀ ਹੈ। ਉਸ ਬੰਦੇ ਨੂੰ ਉਹ ਚੀਜ਼ ਵਾਪਸ ਲਿਆਉਣੀ ਚਾਹੀਦੀ ਹੈ ਜੋ ਉਸ ਨੇ ਚੋਰੀ ਕੀਤੀ, ਜਾਂ ਜਿਸ ਨੂੰ ਉਸ ਨੇ ਧੋਖੇ ਨਾਲ ਲਿਆ, ਜਾਂ ਉਸ ਨੇ ਜੋ ਕੁਝ ਵੀ ਲਿਆ ਜਿਸ ਨੂੰ ਕਿਸੇ ਹੋਰ ਨੇ ਅਮਾਨਤ ਦੇ ਤੌਰ ਤੇ ਰੱਖਣ ਲਈ ਦਿੱਤਾ ਸੀ। ਜਾਂ ਜੋ ਕੁਝ ਵੀ ਉਸ ਨੂੰ ਲੱਭਿਆ ਅਤੇ ਉਸ ਬਾਰੇ ਝੂਠ ਬੋਲਿਆ, 5 ਜਾਂ ਉਸ ਨੇ ਜੋ ਵੀ ਝੂਠੀ ਸੌਂਹ ਖਾਧੀ, ਉਸ ਨੂੰ ਇਸਦੀ ਪੂਰੀ ਕੀਮਤ ਵਿੱਚ ਚੀਜ਼ ਦੇ ਮੁੱਲ ਦਾ ਪੰਜਵਾਂ ਹਿੱਸਾ ਵੱਧ ਜਮ੍ਹਾਂ ਕਰਕੇ ਅਦਾ ਕਰਨਾ ਚਾਹੀਦਾ ਹੈ। ਉਸ ਨੂੰ ਇਹ ਪੈਸਾ ਜਦੋਂ ਉਹ ਆਪਣਾ ਦੋਸ਼ ਦੀ ਭੇਟ ਲੈ ਕੇ ਆਉਂਦਾ, ਉਸ ਦੇ ਅਸਲੀ ਮਾਲਕ ਨੂੰ ਦੇਣਾ ਚਾਹੀਦਾ ਹੈ।
ਕੂਚ 22:11
11 ਉਸ ਗੁਆਂਢੀ ਨੂੰ ਇਹ ਸਮਝਾਉਣਾ ਚਾਹੀਦਾ ਹੈ ਕਿ ਉਸ ਨੇ ਜਾਨਵਰ ਨਹੀਂ ਚੁਰਾਇਆ। ਜੇ ਇਹ ਸਹੀ ਹੈ, ਤਾਂ ਉਹ ਗੁਆਂਢੀ ਯਹੋਵਾਹ ਅੱਗੇ ਇਕਰਾਰ ਕਰੇਗਾ ਕਿ ਉਸ ਨੇ ਇਸ ਨੂੰ ਨਹੀਂ ਚੁਰਾਇਆ। ਜਾਨਵਰ ਦੇ ਮਾਲਕ ਨੂੰ ਇਸ ਇਕਰਾਰ ਨੂੰ ਮੰਨ ਲੈਣਾ ਚਾਹੀਦਾ ਹੈ। ਗੁਆਂਢੀ ਨੂੰ ਜਾਨਵਰ ਲਈ ਮਾਲਕ ਨੂੰ ਪੈਸੇ ਦੇਣ ਦੀ ਲੋੜ ਨਹੀਂ।
1 ਰਾਜਿਆਂ 8:31
31 “ਜੇਕਰ ਕੋਈ ਮਨੁੱਖ ਕਿਸੇ ਦੂਜੇ ਮਨੁੱਖ ਨਾਲ ਗ਼ਲਤ ਕੰਮ ਕਰੇ ਤਾਂ ਉਸ ਨੂੰ ਇਸ ਜਗਵੇਦੀ ਉੱਪਰ ਲਿਆਇਆ ਜਾਵੇ। ਜੇਕਰ ਉਹ ਮਨੁੱਖ ਬੇਕਸੂਰ ਹੋਵੇ ਤਾਂ ਉਹ ਇੱਥੇ ਇਕਰਾਰ ਕਰੇ ਕਿ ਉਹ ਬੇਕਸੂਰ ਹੈ।
ਯਿਰਮਿਯਾਹ 38:16
16 ਪਰ ਰਾਜੇ ਸਿਦਕੀਯਾਹ ਨੇ ਗੁਪਤ ਰੂਪ ਵਿੱਚ ਸੌਂਹ ਚੁਕੱਦਿਆਂ ਯਿਰਮਿਯਾਹ ਨੂੰ ਆਖਿਆ ਸਿਦਕੀਯਾਹ ਨੇ ਆਖਿਆ, “ਯਹੋਵਾਹ ਸਾਨੂੰ ਜੀਵਨ ਅਤੇ ਸੁਆਸ ਦਿੰਦਾ ਹੈ। ਜਿਵੇਂ ਕਿ ਯਹੋਵਾਹ ਸਾਖੀ ਹੈ, ਮੈਂ ਤੈਨੂੰ ਨਹੀਂ ਮਾਰਾਂਗਾ, ਯਿਰਮਿਯਾਹ। ਅਤੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਉਨ੍ਹਾਂ ਅਧਿਕਾਰੀਆਂ ਦੇ ਹਵਾਲੇ ਨਹੀਂ ਕਰਾਂਗਾ ਜਿਹੜੇ ਤੈਨੂੰ ਮਾਰ ਮੁਕਾਉਣਾ ਚਾਹੁੰਦੇ ਹਨ।”
ਹਿਜ਼ਕੀਏਲ 17:13
13 ਫ਼ੇਰ ਨਬੂਕਦਨੱਸਰ ਨੇ ਰਾਜੇ ਦੇ ਘਰਾਣੇ ਦੇ ਇੱਕ ਸਦੱਸ਼ ਨਾਲ ਇਕਰਾਰਨਾਮਾ ਕੀਤਾ। ਨਬੂਕਦਨੱਸਰ ਨੇ ਉਸ ਨੂੰ ਇੱਕ ਇਕਰਾਰ ਕਰਨ ਲਈ ਮਜ਼ਬੂਰ ਕਰ ਦਿੱਤਾ। ਇਸ ਲਈ ਉਸ ਬੰਦੇ ਨੇ ਨਬੂਕਦਨੱਸਰ ਨਾਲ ਵਫ਼ਾਦਾਰੀ ਦਾ ਇਕਰਾਰ ਕੀਤਾ। ਨਬੂਕਦਨੱਸਰ ਨੇ ਇਸ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿੱਤਾ। ਫ਼ੇਰ ਉਹ ਸਾਰੇ ਤਾਕਤਵਰ ਲੋਕਾਂ ਨੂੰ ਯਹੂਦਾਹ ਤੋਂ ਬਾਹਰ ਲੈ ਗਿਆ।
ਯਹੋਸ਼ੁਆ 6:26
26 ਉਸ ਵੇਲੇ, ਯਹੋਸ਼ੁਆ ਨੇ ਇਹ ਮਹੱਤਵਪੂਰਣ ਇਕਰਾਰ ਕੀਤਾ,
“ਯਹੋਵਾਹ ਉਸ ਆਦਮੀ ਨੂੰ ਸਰਾਪੇਗਾ
ਜੋ ਯਰੀਹੋ ਸ਼ਹਿਰ ਨੂੰ ਫ਼ਿਰ ਤੋਂ ਉਸਾਰੇਗਾ।
ਉਹ ਜੋ ਉਸ ਸ਼ਹਿਰ ਦੀ ਬੁਨਿਆਦ ਰੱਖੇਗਾ
ਆਪਣਾ ਸਭ ਤੋਂ ਵੱਡਾ ਪੁੱਤਰ ਗਵਾ ਲਵੇਗਾ।
ਜੋ ਵੀ ਕੋਈ ਆਦਮੀ ਫ਼ਾਟਕ ਖੜ੍ਹਾ ਕਰੇਗਾ
ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਗਵਾ ਲਵੇਗਾ।
ਜੋ ਯਰੀਹੋ ਸ਼ਹਿਰ ਨੂੰ ਫ਼ਿਰ ਤੋਂ ਉਸਾਰੇਗਾ।
ਉਹ ਜੋ ਉਸ ਸ਼ਹਿਰ ਦੀ ਬੁਨਿਆਦ ਰੱਖੇਗਾ
ਆਪਣਾ ਸਭ ਤੋਂ ਵੱਡਾ ਪੁੱਤਰ ਗਵਾ ਲਵੇਗਾ।
ਜੋ ਵੀ ਕੋਈ ਆਦਮੀ ਫ਼ਾਟਕ ਖੜ੍ਹਾ ਕਰੇਗਾ
ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਗਵਾ ਲਵੇਗਾ।
ਉਤਪਤ 14:22-23
22 ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ 23 ਮੈਂ ਇਕਰਾਰ ਕਰਦਾ ਹਾਂ ਕਿ ਮੈਂ ਕੋਈ ਵੀ ਉਹ ਚੀਜ਼ ਨਹੀਂ ਰੱਖਾਂਗਾ ਜਿਹੜੀ ਤੇਰੀ ਹੈ-ਕੋਈ ਧਾਗਾ ਜਾਂ ਤਸਮਾ ਵੀ ਨਹੀਂ। ਮੈਂ ਨਹੀਂ ਚਾਹੁੰਦਾ ਕਿ ਤੂੰ ਇਹ ਆਖੇਂ, ‘ਮੈਂ ਅਬਰਾਮ ਨੂੰ ਅਮੀਰ ਬਣਾਇਆ।’
ਉਤਪਤ 14:22-23
22 ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ 23 ਮੈਂ ਇਕਰਾਰ ਕਰਦਾ ਹਾਂ ਕਿ ਮੈਂ ਕੋਈ ਵੀ ਉਹ ਚੀਜ਼ ਨਹੀਂ ਰੱਖਾਂਗਾ ਜਿਹੜੀ ਤੇਰੀ ਹੈ-ਕੋਈ ਧਾਗਾ ਜਾਂ ਤਸਮਾ ਵੀ ਨਹੀਂ। ਮੈਂ ਨਹੀਂ ਚਾਹੁੰਦਾ ਕਿ ਤੂੰ ਇਹ ਆਖੇਂ, ‘ਮੈਂ ਅਬਰਾਮ ਨੂੰ ਅਮੀਰ ਬਣਾਇਆ।’
ਗਿਣਤੀ
30:2; ਬਿਵਸਥਾ ਸਾਰ
23:21; ਮੱਤੀ 23:16-22; ਲੇਵੀਆਂ ਦੀ ਪੋਥੀ 19:12; ਕੂਚ
20:7; ਬਿਵਸਥਾ ਸਾਰ
5:11; ਲੇਵੀਆਂ ਦੀ ਪੋਥੀ 6:3-5; ਕੂਚ
22:11; 1 ਰਾਜਿਆਂ 8:31; ਯਿਰਮਿਯਾਹ 38:16; ਹਿਜ਼ਕੀਏਲ 17:13; ਯਹੋਸ਼ੁਆ 6:26; ਉਤਪਤ
14:22-23
