Tuesday, January 14, 2014

ਅੰਦਰੂਨੀ ਸੁੰਦਰਤਾ

                                                            ਬਾਈਬਲ ਦੇ ਕੁਝ ਵਚਨ ਵਿਸ਼ਾ : ਅੰਦਰੂਨੀ ਸੁੰਦਰਤਾ
                                                                            ਪੰਜਾਬੀ ਮਸੀਹ ਸੰਦੇਸ਼

1 ਪਤਰਸ 3:3-4

ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ

 ਮੱਤੀ 5:8

ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ
    ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ

 

ਕਹਾਉਤਾਂ 31:30

30 ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ
    ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ


ਰੋਮੀਆਂ ਨੂੰ 8:6

ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ

 

ਜ਼ਬੂਰ 139:14

14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ!
    ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ।
ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ।
    ਇਹ ਬਹੁਤ ਅਦਭੁਤ ਹੈ

 

1 ਸਮੂਏਲ 16:7

ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਅਲੀਆਬ ਸੋਹਣਾ ਅਤੇ ਨੌਜੁਆਨ ਹੈ, ਲੰਬਾ ਹੈ। ਪਰ ਤੂੰ ਇਵੇਂ ਨਾ ਸੋਚ ਜਿਵੇਂ ਤੂੰ ਸੋਚ ਰਿਹਾ ਹੈਂ। ਪਰਮੇਸ਼ੁਰ ਚੀਜ਼ਾਂ ਵੱਲ ਉਵੇਂ ਨਹੀਂ ਵੇਖਦਾ ਜਿਵੇਂ ਕਿ ਮਨੁੱਖ ਵੇਖਦੇ ਹਨ। ਲੋਕੀਂ ਦੂਜਿਆਂ ਦਾ ਸਿਰਫ਼ ਬਾਹਰੀ ਰੂਪ ਵੇਖਦੇ ਹਨ ਜਿਵੇਂ ਦੇ ਕਿ ਉਹ ਬਾਹਰੋਂ ਨਜ਼ਰ ਆਉਂਦੇ ਹਨ ਪਰ ਯਹੋਵਾਹ ਉਨ੍ਹਾਂ ਦੇ ਦਿਲਾਂ ਅੰਦਰ ਝਾਤ ਪਾਉਂਦਾ ਹੈ। ਅਲੀਆਬ ਸਹੀ ਮਨੁੱਖ ਨਹੀਂ ਹੈ।

 

1 ਪਤਰਸ 3:4

ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ

 

2 ਕੁਰਿੰਥੀਆਂ ਨੂੰ 4:16

ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ

 

ਕਹਾਉਤਾਂ 31:10-31

10 ਕੌਣ ਇੱਕ ਸਦਾਚਾਰੀ ਔਰਤ [a] ਨੂੰ ਲੱਭ ਸੱਕਦਾ?
    ਉਹ ਮੋਤੀਆਂ ਪੱਥਰ ਨਾਲੋਂ ਵੀ ਵੱਧੇਰੇ ਕੀਮਤੀ ਹੈ। [b]
11 ਉਸ ਦਾ ਪਤੀ ਉਸ ਤੇ ਭਰੋਸਾ ਕਰ ਸੱਕਦਾ ਹੈ,
    ਉਸ ਨੂੰ ਕਦੇ ਵੀ ਸਾਮਗ੍ਰੀ ਦੀ ਕਮੀ ਨਹੀਂ ਹੋਵੇਗੀ।
12 ਉਹ ਆਪਣੀ ਸਾਰੀ ਜ਼ਿੰਦਗੀ,
    ਉਸ ਲਈ ਨੇਕੀ ਲਿਆਉਂਦੀ ਹੈ, ਬਦੀ ਨਹੀਂ।
13 ਉਹ ਹਮੇਸ਼ਾ ਉਨ ਅਤੇ ਫ਼ਲੇਕਸ ਜਮ੍ਹਾ ਕਰਦੀ ਰਹਿੰਦੀ ਹੈ
    ਅਤੇ ਖੁਸ਼ੀ ਨਾਲ ਆਪਣੇ ਹੱਥੀਂ ਚੀਜ਼ਾਂ ਬਣਾਉਂਦੀ ਰਹਿੰਦੀ ਹੈ।
14 ਉਹ ਵਪਾਰੀਆਂ ਦੇ ਜਹਾਜ਼ ਵਾਂਗ ਹੈ
    ਉਹ ਦੂਰ-ਦੁਰਾਡੀਆਂ ਥਾਵਾਂ ਤੋਂ ਆਪਣੇ ਘਰ ਲਈ ਭੋਜਨ ਲਿਆਉਂਦੀ ਹੈ।
15 ਉਹ ਪ੍ਰਭਾਤ ਤੋਂ ਪਹਿਲਾਂ ਉੱਠਦੀ ਹੈ
    ਅਤੇ ਉਹ ਆਪਣੇ ਟੱਬਰ ਲਈ ਭੋਜਨ ਦਾ ਇੰਤਜਾਮ ਕਰਦੀ ਹੈ ਅਤੇ ਆਪਣੀਆਂ ਨੋਕਰਾਣੀਆਂ ਨੂੰ ਉਨ੍ਹਾਂ ਦਾ ਸਹੀ ਹਿੱਸਾ ਦਿੰਦੀ ਹੈ।
16 ਉਹ ਜ਼ਮੀਨ ਨੂੰ ਦੇਖਦੀ ਹੈ ਅਤੇ ਇਸ ਨੂੰ ਖਰੀਦੀ ਹੈ
    ਉਹ ਆਪਣੀ ਕਮਾਈ ਦੇ ਪੈਸਿਆਂ ਨੂੰ ਵਰਤ ਕੇ ਅੰਗੂਰਾਂ ਦਾ ਬਾਗ਼ ਲਗਾਉਂਦੀ ਹੈ।
17 ਉਹ ਬਹੁਤ ਸਖਤ ਮਿਹਨਤ ਕਰਦੀ ਹੈ
    ਉਹ ਤਾਕਤਵਰ ਹੈ ਅਤੇ ਆਪਣਾ ਸਾਰਾ ਕੰਮ ਕਰਨ ਦੇ ਯੋਗ ਹੈ।
18 ਜਦੋਂ ਉਹ ਆਪਣੀਆਂ ਬਣਾਈਆਂ ਵਸਤਾਂ ਦਾ ਵਪਾਰ ਕਰਦੀ ਹੈ ਉਹ ਹਮੇਸ਼ਾ ਲਾਭ ਖੱਟਦੀ ਹੈ
    ਅਤੇ ਉਹ ਦੇਰ ਰਾਤ ਤੱਕ ਕੰਮ ਕਰਦੀ ਰਹਿੰਦੀ ਹੈ।
19 ਉਹ ਆਪਣਾ ਸੂਤ ਕਤਦੀ ਹੈ
    ਅਤੇ ਆਪਣਾ ਕੱਪੜਾ ਉਣਦੀ ਹੈ।
20 ਉਹ ਖੁਲੇ ਦਿਲ ਨਾਲ ਗਰੀਬਾਂ ਨੂੰ ਦਿੰਦੀ ਹੈ
    ਅਤੇ ਜ਼ਰੂਰਤਮੰਦਾਂ ਦੀ ਸਹਾਇਤਾ ਕਰਦੀ ਹੈ।
21 ਜਦੋਂ ਸਰਦੀ ਹੋ ਜਾਂਦੀ ਹੈ ਉਹ ਆਪਣੇ ਟੱਬਰ ਬਾਰੇ ਚਿੰਤਿਤ ਨਹੀਂ ਹੁੰਦੀ
    ਕਿਉਂ ਕਿ ਉਸ ਨੇ ਉਨ੍ਹਾਂ ਸਾਰਿਆਂ ਲਈ ਨਿੱਘੇ ਕੱਪੜੇ ਬਣਾਏ ਹੁੰਦੇ ਹਨ।
22 ਉਹ ਚਾਦਰਾਂ ਬਣਾਉਂਦੀ ਹੈ ਅਤੇ ਪਲੰਘਾਂ ਤੇ ਵਿਛਾਉਂਦੀ ਹੈ
    ਅਤੇ ਉਹ ਖੁਦ ਮਲ-ਮਲ ਦੇ ਅਤੇ ਜਾਮਨੀ ਕੱਪੜੇ ਪਹਿਨਦੀ ਹੈ।
23 ਹਰ ਕੋਈ ਉਸ ਦੇ ਪਤੀ ਦੀ ਇੱਜ਼ਤ ਕਰਦਾ
    ਉਹ ਦੇਸ ਦੇ ਆਗੂਆਂ ਵਿੱਚ ਜਗ੍ਹਾ ਪ੍ਰਾਪਤ ਕਰਦਾ ਹੈ।
24 ਉਹ ਬਹੁਤ ਚੰਗੀ ਵਪਾਰਨ ਹੈ। ਉਹ ਕੱਪੜੇ ਅਤੇ ਗਾਤਰੇ ਬਣਾਉਂਦੀ ਹੈ
    ਅਤੇ ਵਪਾਰੀਆਂ ਨੂੰ ਵੇਚਦੀ ਹੈ।
25 ਆਤਮ-ਵਿਸ਼ਵਾਸ ਅਤੇ ਪ੍ਰਤਿਸ਼ਠਾ ਉਸਦਾ ਪਹਿਰਾਵਾ ਹਨ,
    ਉਹ ਭਵਿੱਖ ਬਾਰੇ ਸੋਚਕੇ ਹੱਸ ਸੱਕਦੀ ਹੈ।
26 ਉਸ ਦਾ ਮੂੰਹ ਸਿਆਣਪ ਖੁਲ੍ਹਦਾ
    ਉਸ ਦੀ ਜਬਾਨ ਵਿਸ਼ਵਾਸ ਯੋਗ ਹਿਦਾਇਤ ਦਿੰਦੀ ਹੈ।
27 ਉਹ ਕਦੇ ਵੀ ਆਲਸ ਨਹੀਂ ਕਰਦੀ
    ਉਹ ਆਪਣੇ ਘਰ ਦੀਆਂ ਵਸਤਾਂ ਦਾ ਧਿਆਨ ਰੱਖਦੀ ਹੈ।
28 ਉਸ ਦੇ ਬੱਚੇ ਉਸ ਦੀ ਇੱਜ਼ਤ ਕਰਦੇ ਹਨ ਅਤੇ ਉਸ ਨੂੰ ਧੰਨ ਆਖਦੇ ਹਨ
    ਉਸ ਦਾ ਪਤੀ ਉਸਦੀ ਪ੍ਰਸੰਸਾ ਕਰਦਾ ਹੈ।
29 ਉਸ ਦਾ ਪਤੀ ਆਖਦਾ ਹੈ, “ਇੱਥੇ ਕਈ ਸਮਰੱਥ ਔਰਤਾਂ ਹਨ
    ਪਰ ਤੂੰ ਮੇਰੀਏ ਪਤਨੀਏ ਉਨ੍ਹਾਂ ਸਭ ਤੋਂ ਚੰਗੀ ਹੈਂ।
30 ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ
    ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ।
31 ਉਸ ਨੂੰ ਉਹ ਇਨਾਮ ਦਿਓ ਜਿਸਦੀ ਉਹ ਅਧਿਕਾਰਨ ਹੈ
    ਜਿਹੜੀਆਂ ਗੱਲਾਂ ਉਸ ਨੇ ਕੀਤੀਆਂ ਉਨ੍ਹਾਂ ਲਈ ਉਸ ਦੀ ਜਣ-ਸਾਧਾਰਣ ਵਿੱਚ ਉਸਤਤ ਕਰੋ

1 ਪਤਰਸ 3:3-4; ਮੱਤੀ 5:8; ਕਹਾਉਤਾਂ 31:30; ਰੋਮੀਆਂ ਨੂੰ 8:6; ਜ਼ਬੂਰ 139:14; 1 ਸਮੂਏਲ 16:7; 1 ਪਤਰਸ 3:4; 2 ਕੁਰਿੰਥੀਆਂ ਨੂੰ 4:16; ਕਹਾਉਤਾਂ 31:10-31; ਮੱਤੀ 6:28; 1 ਤਿਮੋਥਿਉਸ ਨੂੰ 2:10