Wednesday, January 15, 2014

ਪਰਮੇਸ਼ੁਰ ਦੀ ਮਹਿਮਾ

  

                                       ਬਾਈਬਲ ਦੇ ਕੁਝ ਵਚਨ ਵਿਸ਼ਾਪਰਮੇਸ਼ੁਰ ਦੀ ਮਹਿਮਾ

                                                ਪੰਜਾਬੀ ਮਸੀਹ ਸੰਦੇਸ਼

ਯਸਾਯਾਹ 42:8

ਮੈਂ ਯਹੋਵਾਹ ਹਾਂ

    ਮੇਰਾ ਨਾਮ ਯਾਹਵੇਹ ਹੈ
ਮੈਂ ਆਪਣਾ ਪਰਤਾਪ ਕਿਸੇ ਹੋਰ ਨੂੰ ਨਹੀਂ ਦੇਵਾਂਗਾ
    ਮੈਂ ਮੂਰਤੀਆਂ ਨੂੰ ਉਹ ਵਡਿਆਈ ਨਹੀਂ ਲੈਣ ਦੇਵਾਂਗਾ, ਜਿਹੜੀ ਮੇਰੇ ਲਈ ਹੋਣੀ ਚਾਹੀਦੀ ਹੈ

ਯਸਾਯਾਹ 48:11

11 ਅਜਿਹਾ ਮੈਂ ਆਪਣੇ ਵਾਸਤੇ ਕਰਾਂਗਾ-ਆਪਣੇ ਲਈ!

    ਤੁਸੀਂ ਮੇਰੇ ਨਾਲ ਇੰਝ ਸਲੂਕ ਨਹੀਂ ਕਰੋਂਗੇ ਜਿਵੇਂ ਮੈਂ ਮਹੱਤਵਪੂਰਣ ਨਹੀਂ ਹਾਂ!
    ਮੈਂ ਆਪਣਾ ਪਰਤਾਪ ਅਤੇ ਉਸਤਤ ਕਿਸੇ ਝੂਠੇ ਦੇਵਤੇ ਨੂੰ ਨਹੀਂ ਲੈਣ ਦੇਵਾਂਗਾ

ਰਸੂਲਾਂ ਦੇ ਕਰਤੱਬ 17:11

11 ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ

ਜ਼ਬੂਰ 72:19

19 ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ
    ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ
ਆਮੀਨ ਫੇਰ ਆਮੀਨ

1 ਕੁਰਿੰਥੀਆਂ ਨੂੰ 10:31

31 ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ

ਰੋਮੀਆਂ ਨੂੰ 11:36

36 ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ ਉਸ ਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ ਪਰਮੇਸ਼ੁਰ ਨੂੰ ਸਦਾ ਲਈ ਮਹਿਮਾ ਆਮੀਨ

ਯੂਹੰਨਾ 11:40

40 ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ

ਕੂਚ 24:17

17 ਇਸਰਾਏਲ ਦੇ ਲੋਕ ਯਹੋਵਾਹ ਪਰਤਾਪ ਦੇਖ ਸੱਕਦੇ ਸਨ ਇਹ ਪਰਬਤ ਦੀ ਚੋਟੀ ਉੱਤੇ ਬਲਦੀ ਹੋਈ ਅੱਗ ਵਾਂਗ ਸੀ

ਹਬਕੱੂਕ 2:14

14 ਤਦ ਹਰ ਜਗ੍ਹਾ ਲੋਕਾਂ ਨੂੰ ਯਹੋਵਾਹ ਦੇ ਪਰਤਾਪ ਬਾਰੇ ਖਬਰ ਪਹੁੰਚੇਗੀ ਇਹ ਖਬਰ ਸਮੁੰਦਰ ਦੇ ਪਾਣੀ ਵਾਂਗ ਫ਼ੈਲੇਗੀ

ਫ਼ਿਲਿੱਪੀਆਂ ਨੂੰ 2:11

11 ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ
    ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ

ਯੂਹੰਨਾ 17:4-5

ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਤੈਨੂੰ ਧਰਤੀ ਉੱਤੇ ਮਹਿਮਾਮਈ ਕੀਤਾ ਹੈ ਹੇ ਪਿਤਾ, ਹੁਣ ਤੂੰ ਆਪਣੀ ਹਜ਼ੂਰੀ ਵਿੱਚ ਮੈਨੂੰ ਮਹਿਮਾਮਈ ਕਰ ਉਸ ਨਾਂ ਦੀ ਮਹਿਮਾ ਨਾਲ ਜਿਹੜੀ ਇਸ ਦੁਨੀਆਂ ਦੀ ਸਿਰਜਣਾ ਤੋਂ ਪਹਿਲਾਂ ਮੇਰੇ ਕੋਲ ਸੀ

ਅਫ਼ਸੀਆਂ ਨੂੰ 3:21

21 ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ ਆਮੀਨ

ਜ਼ਬੂਰ 24:7-8

ਦਰਵਾਜਿਉ ਆਪਣੇ ਸਿਰ ਚੁੱਕੋ
    ਪੁਰਾਤਨ ਦਰਵਾਜਿਉ ਖੁਲ੍ਹ ਜਾਵੋ,
    ਤਾਂ ਜੋ ਮਹਿਮਾਮਈ ਰਾਜਾ ਅੰਦਰ ਸੱਕੇ
ਉਹ ਤੇਜਸਵੀ ਰਾਜਾ ਕੌਣ ਹੈ?
    ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ
    ਉਹ ਤੇਜਸਵੀ ਰਾਜਾ ਹੈ ਉਹੀ ਯੁੱਧ ਦਾ ਨਾਇੱਕ ਹੈ

ਜ਼ਬੂਰ 24:7-8

ਦਰਵਾਜਿਉ ਆਪਣੇ ਸਿਰ ਚੁੱਕੋ
    ਪੁਰਾਤਨ ਦਰਵਾਜਿਉ ਖੁਲ੍ਹ ਜਾਵੋ,
    ਤਾਂ ਜੋ ਮਹਿਮਾਮਈ ਰਾਜਾ ਅੰਦਰ ਸੱਕੇ
ਉਹ ਤੇਜਸਵੀ ਰਾਜਾ ਕੌਣ ਹੈ?
    ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ
    ਉਹ ਤੇਜਸਵੀ ਰਾਜਾ ਹੈ ਉਹੀ ਯੁੱਧ ਦਾ ਨਾਇੱਕ ਹੈ


ਯਸਾਯਾਹ 42:8; ਯਸਾਯਾਹ 48:11; ਰਸੂਲਾਂ ਦੇ ਕਰਤੱਬ 17:11; ਜ਼ਬੂਰ 72:19; 1 ਕੁਰਿੰਥੀਆਂ ਨੂੰ 10:31; ਰੋਮੀਆਂ ਨੂੰ 11:36; ਯੂਹੰਨਾ 11:40; ਕੂਚ 24:17; ਹਬਕੱੂਕ 2:14; ਫ਼ਿਲਿੱਪੀਆਂ ਨੂੰ 2:11; ਯੂਹੰਨਾ 17:4-5; ਅਫ਼ਸੀਆਂ ਨੂੰ 3:21; ਜ਼ਬੂਰ 24:7-