ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਇੰਤਜ਼ਾਰ
ਕਰਨਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਜ਼ਬੂਰ 33:20
20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ।
ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
ਜ਼ਬੂਰ 130:5
5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ।
ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ।
ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।
ਵਿਰਲਾਪ 3:24-26
24 ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ
ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”
ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”
25 ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ।
ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ।
26 ਕਿਸੇ ਬੰਦੇ ਲਈ ਯਹੋਵਾਹ ਨੂੰ ਉਸ ਨੂੰ ਬਚਾਉਣ ਦਾ,
ਖਾਮੋਸ਼ੀ ਨਾਲ ਇੰਤਜ਼ਾਰ ਕਰਨਾ ਚਾਹੀਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ।
26 ਕਿਸੇ ਬੰਦੇ ਲਈ ਯਹੋਵਾਹ ਨੂੰ ਉਸ ਨੂੰ ਬਚਾਉਣ ਦਾ,
ਖਾਮੋਸ਼ੀ ਨਾਲ ਇੰਤਜ਼ਾਰ ਕਰਨਾ ਚਾਹੀਦਾ ਹੈ।
ਉਤਪਤ 49:18
18 “ਯਹੋਵਾਹ, ਮੈਂ ਤੇਰੀ ਮੁਕਤੀ ਲਈ ਉਡੀਕ ਰਿਹਾ ਹਾਂ।
ਜ਼ਬੂਰ 39:7
7 ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ?
ਤੁਸੀਂ ਹੀ ਮੇਰੀ ਆਸ ਹੋ।
ਜ਼ਬੂਰ 27:14
14 ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।
ਮਜ਼ਬੂਤ ਅਤੇ ਬਹਾਦੁਰ ਬਣੋ,
ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।
ਜ਼ਬੂਰ 37:7
7 ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ।
ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ।
ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।
ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ।
ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।
ਜ਼ਬੂਰ 123:2
2 ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ।
ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ,
ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ
ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ,
ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ
ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
ਯਸਾਯਾਹ 30:18
18 ਯਹੋਵਾਹ ਤੁਹਾਡੇ ਲਈ ਆਪਣੀ ਮਿਹਰ ਦਰਸਾਉਣੀ ਚਾਹੁੰਦਾ ਹੈ। ਯਹੋਵਾਹ ਇੰਤਜ਼ਾਰ ਕਰ ਰਿਹਾ ਹੈ। ਯਹੋਵਾਹ ਉੱਠਣਾ ਚਾਹੁੰਦਾ ਹੈ ਅਤੇ ਤੁਹਾਨੂੰ ਆਰਾਮ ਦੇਣਾ ਚਾਹੁੰਦਾ ਹੈ। ਯਹੋਵਾਹ ਪਰਮੇਸ਼ੁਰ ਬੇਲਾਗ ਹੈ ਅਤੇ ਹਰ ਉਹ ਬੰਦਾ ਜਿਹੜਾ ਯਹੋਵਾਹ ਦੀ ਸਹਾਇਤਾ ਦਾ ਇੰਤਜ਼ਾਰ ਕਰੇਗਾ ਉਸ ਨੂੰ ਅਸੀਸ ਮਿਲੇਗੀ।
ਹੋਸ਼ੇਆ 12:6
6 ਤਾਂ ਆ ਆਪਣੇ ਪਰਮੇਸ਼ੁਰ ਵੱਲ ਪਰਤ ਨਿਆਂ ਅਤੇ ਦਯਾ ਨੂੰ ਬਣਾਈ ਰੱਖ ਅਤੇ ਹਮੇਸ਼ਾ ਆਪਣੇ ਪਰਮੇਸ਼ੁਰ ਤੇ ਨਿਰਭਰ ਕਰ।
ਯਿਰਮਿਯਾਹ 14:22
22 ਵਿਦੇਸ਼ੀ ਬੁੱਤਾਂ ਕੋਲ ਵਰੱਖਾ ਲਿਆਉਣ ਦੀ ਸ਼ਕਤੀ ਨਹੀਂ।
ਅਕਾਸ਼ ਕੋਲ ਮੀਂਹ ਦੇ ਛਰਾਟੇ ਹੇਠਾਂ ਸੁੱਟਣ ਦੀ ਸ਼ਕਤੀ ਨਹੀਂ ਹੈ।
ਤੁਸੀਂ ਹੀ ਸਾਡੀ ਇੱਕ ਲੌਤੀ ਉਮੀਦ ਹੋ।
ਤੁਸੀਂ ਹੀ ਹੋ ਜਿਸਨੇ ਇਹ ਸਾਰੀਆਂ ਚੀਜ਼ਾਂ ਸਾਜੀਆਂ।”
ਅਕਾਸ਼ ਕੋਲ ਮੀਂਹ ਦੇ ਛਰਾਟੇ ਹੇਠਾਂ ਸੁੱਟਣ ਦੀ ਸ਼ਕਤੀ ਨਹੀਂ ਹੈ।
ਤੁਸੀਂ ਹੀ ਸਾਡੀ ਇੱਕ ਲੌਤੀ ਉਮੀਦ ਹੋ।
ਤੁਸੀਂ ਹੀ ਹੋ ਜਿਸਨੇ ਇਹ ਸਾਰੀਆਂ ਚੀਜ਼ਾਂ ਸਾਜੀਆਂ।”
ਜ਼ਬੂਰ 25:5
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ।
ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ।
ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
ਜ਼ਬੂਰ 145:15-16
15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ।
ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ,
ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ,
ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
ਯਾਕੂਬ 5:7-8
7 ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ। 8 ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ।
ਲੂਕਾ 12:35-40
35 “ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ। 36 ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਅਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖੜਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ। 37 ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ। 38 ਇਨ੍ਹਾਂ ਨੌਕਰਾਂ ਨੂੰ ਭਾਵੇਂ ਅੱਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬੜੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।
39 “ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ।40 ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
1 ਕੁਰਿੰਥੀਆਂ ਨੂੰ 4:5
5 ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।
ਤੀਤੁਸ ਨੂੰ 2:13
13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
ਇਬਰਾਨੀਆਂ ਨੂੰ 9:28
28 ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
ਹੋਸ਼ੇਆ
12:6; ਜ਼ਬੂਰ 33:20; ਜ਼ਬੂਰ
130:5; ਵਿਰਲਾਪ 3:24-26; ਉਤਪਤ
49:18; ਜ਼ਬੂਰ 39:7; ਜ਼ਬੂਰ
27:14; ਜ਼ਬੂਰ 37:7; ਜ਼ਬੂਰ
123:2; ਯਸਾਯਾਹ 30:18; ਯਿਰਮਿਯਾਹ
14:22; ਜ਼ਬੂਰ 25:5; ਜ਼ਬੂਰ
145:15-16; ਯਾਕੂਬ 5:7-8; ਲੂਕਾ
12:35-40; 1 ਕੁਰਿੰਥੀਆਂ ਨੂੰ
4:5; ਤੀਤੁਸ ਨੂੰ
2:13; ਇਬਰਾਨੀਆਂ ਨੂੰ
9:28
