ਬਾਈਬਲ ਦੇ ਕੁਝ ਵਚਨ ਵਿਸ਼ਾ : ਇੱਕ ਕਲੀਸਿਯਾ
ਪੰਜਾਬੀ ਮਸੀਹ ਸੰਦੇਸ਼
ਰੋਮੀਆਂ ਨੂੰ 12:5
5 ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸਰੀਰ ਹਾਂ। ਅਸੀਂ ਸਾਰੇ ਉਸ ਸਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।
1 ਕੁਰਿੰਥੀਆਂ ਨੂੰ 10:17
17 ਇੱਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ।
1 ਕੁਰਿੰਥੀਆਂ ਨੂੰ 12:20
20 ਇਸੇ ਲਈ ਹੁਣ ਭਾਵੇਂ ਅਨੇਕਾਂ ਅੰਗ ਹਨ, ਸਰੀਰ ਸਿਰਫ਼ ਇੱਕ ਹੀ ਹੈ।
ਅਫ਼ਸੀਆਂ ਨੂੰ 4:4
4 ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।
ਅਫ਼ਸੀਆਂ ਨੂੰ 2:16
16 ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿੱਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।
ਕੁਲੁੱਸੀਆਂ ਨੂੰ 3:15
15 ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ [a] ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।
1 ਕੁਰਿੰਥੀਆਂ ਨੂੰ 12:12
12 ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।
1 ਕੁਰਿੰਥੀਆਂ ਨੂੰ 12:13
13 ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।
ਅਫ਼ਸੀਆਂ ਨੂੰ 2:14-15
14 ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ। 15 ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ।
ਗਲਾਤੀਆਂ ਨੂੰ 3:28
28 ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।
ਯੂਹੰਨਾ 17:22
22 ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸੱਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ।
ਯੂਹੰਨਾ 10:16
16 ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ।
ਕੁਲੁੱਸੀਆਂ ਨੂੰ 3:14
14 ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ।
ਰਸੂਲਾਂ ਦੇ ਕਰਤੱਬ 4:32
32 ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਇੱਕ ਜਾਨ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।
ਰਸੂਲਾਂ ਦੇ ਕਰਤੱਬ 4:32
32 ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਇੱਕ ਜਾਨ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।
ਰੋਮੀਆਂ ਨੂੰ 12:5;
1 ਕੁਰਿੰਥੀਆਂ ਨੂੰ 10:17; 1 ਕੁਰਿੰਥੀਆਂ ਨੂੰ 12:20; ਅਫ਼ਸੀਆਂ ਨੂੰ 4:4; ਅਫ਼ਸੀਆਂ ਨੂੰ 2:16; ਕੁਲੁੱਸੀਆਂ ਨੂੰ 3:15; 1 ਕੁਰਿੰਥੀਆਂ ਨੂੰ 12:12; 1 ਕੁਰਿੰਥੀਆਂ ਨੂੰ 12:13; ਅਫ਼ਸੀਆਂ ਨੂੰ 2:14-15; ਗਲਾਤੀਆਂ ਨੂੰ 3:28; ਯੂਹੰਨਾ 17:22; ਯੂਹੰਨਾ 10:16; ਕੁਲੁੱਸੀਆਂ ਨੂੰ 3:14; ਰਸੂਲਾਂ ਦੇ ਕਰਤੱਬ 4:32