Monday, January 13, 2014

ਪਰਮੇਸ਼ੁਰ ਦਾ ਸ਼ੁਕਰਗੁਜ਼ਾਰ ਹੋਣਾ


                                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਸ਼ੁਕਰਗੁਜ਼ਾਰ ਹੋਣਾ
                                                           ਪੰਜਾਬੀ ਮਸੀਹ ਸੰਦੇਸ਼

ਜ਼ਬੂਰ 28:7
7 ਯਹੋਵਾਹ ਹੀ ਮੇਰੀ ਤਾਕਤ ਹੈ।
ਉਹੀ ਮੇਰੀ ਢਾਲ ਹੈ।
    ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ।
ਮੈਂ ਬਹੁਤ ਪ੍ਰਸੰਨ ਹਾਂ,
    ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।

ਜ਼ਬੂਰ 30:12
12 ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ
    ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।

ਜ਼ਬੂਰ 69:30
30 ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ।
    ਮੈਂ ਧੰਨਵਾਦ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ।

ਜ਼ਬੂਰ 100:4
4 ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ।
    ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ।
    ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।

ਜ਼ਬੂਰ 109:30
30 ਮੈਂ ਯਹੋਵਾਹ ਦਾ ਧੰਨਵਾਦ ਕਰਦਾ ਹਾਂ।
    ਮੈਂ ਬਹੁਤ ਲੋਕਾਂ ਅੱਗੇ ਉਸਦੀ ਉਸਤਤਿ ਕਰਦਾ ਹਾਂ।

2 ਕੁਰਿੰਥੀਆਂ ਨੂੰ 4:15
15 ਇਹ ਸਾਰੀਆਂ ਚੀਜ਼ਾਂ ਤੁਹਾਡੇ ਵਾਸਤੇ ਹਨ। ਇਸ ਲਈ ਪਰਮੇਸ਼ੁਰ ਦੀ ਕਿਰਪਾ ਵੱਧ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਹੈ। ਇਸ ਲਈ ਪਰਮੇਸ਼ੁਰ ਨੂੰ ਉਸਦੀ ਮਹਿਮਾ ਲਈ ਵੱਧ ਤੋਂ ਵੱਧ ਧੰਨਵਾਦ ਹੋਣਗੇ।

ਪਰਕਾਸ਼ ਦੀ ਪੋਥੀ 7:2
2 ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,

1 ਕੁਰਿੰਥੀਆਂ ਨੂੰ 15:57
57 ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।

1 ਥੱਸਲੁਨੀਕੀਆਂ ਨੂੰ 5:18
18 ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।

1 ਇਤਹਾਸ 16:8
8 ਯਹੋਵਾਹ ਦੀ ਉਸਤਤ ਕਰੋ ਉਸ ਦੇ ਨਾਮ ਦੀ ਜੈਕਾਰ ਕਰੋ
    ਲੋਕਾਈ ਵਿੱਚ ਉਸ ਦੇ ਕਾਰਜਾਂ ਦਾ ਯਸ਼ਗਾਨ ਕਰੋ।

1 ਇਤਹਾਸ 16:34
34 ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ।
    ਉਸਦਾ ਪਿਆਰ ਸਦਾ ਲਈ ਸਥਿਰ ਹੈ।

ਜ਼ਬੂਰ 75:1
 ਅਸੀਂ ਤੇਰੀ ਉਸਤਤਿ ਕਰਦੇ ਹਾਂ, ਪਰਮੇਸ਼ੁਰ।
    ਅਸੀਂ ਤੇਰੀ ਉਸਤਤਿ ਕਰਦੇ ਹਾਂ।
    ਤੁਸੀਂ ਨੇੜੇ ਹੋ ਅਤੇ ਉਨ੍ਹਾਂ ਅਦਭੁਤ ਗੱਲਾਂ ਬਾਰੇ ਦਸਦੇ ਹੋ ਜੋ ਤੁਸੀਂ ਕਰਦੇ ਹੋਂ।

ਜ਼ਬੂਰ 138:1
 ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ।
    ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।

ਰੋਮੀਆਂ ਨੂੰ 1:21
21 ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।

ਰੋਮੀਆਂ ਨੂੰ 14:6
6 ਜਿਹੜਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹੜਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹੜਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।

ਅਫ਼ਸੀਆਂ ਨੂੰ 5:20
20 ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।

1 ਤਿਮੋਥਿਉਸ ਨੂੰ 2:1
 ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬੱਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹੜੀਆਂ ਲੋਕਾਂ ਨੂੰ ਲੋੜੀਂਦੀਆਂ ਹਨ, ਅਤੇ ਉਸਦਾ ਧੰਨਵਾਦ ਕਰੋ।

ਜ਼ਬੂਰ 50:14
14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ।
    ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ।
ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ।
    ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।

ਕੁਲੁੱਸੀਆਂ ਨੂੰ 3:15
15 ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ [a] ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।

ਕੁਲੁੱਸੀਆਂ ਨੂੰ 2:7
7 ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।

ਕੁਲੁੱਸੀਆਂ ਨੂੰ 3:16
16 ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
ਇਬਰਾਨੀਆਂ ਨੂੰ 12:28
28 ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।

ਕੁਲੁੱਸੀਆਂ ਨੂੰ 1:12
12 ਤੁਸੀਂ ਪਿਤਾ ਦਾ ਧੰਨਵਾਦ ਕਰੋਂਗ਼ੇ। ਉਸ ਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹੜੀਆਂ ਉਸ ਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸ ਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹੜੇ ਰੌਸ਼ਨੀ ਵਿੱਚ ਰਹਿੰਦੇ ਹਨ।

ਜ਼ਬੂਰ 57:9
9 ਮੇਰੇ ਮਾਲਕ ਮੈਂ ਤੁਹਾਡੀ ਸਾਰਿਆਂ ਲਈ ਉਸਤਤਿ ਕਰਦਾ ਹਾਂ।
    ਮੈਂ ਹਰ ਇੱਕ ਕੌਮ ਲਈ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।

ਜ਼ਬੂਰ 28:7; ਜ਼ਬੂਰ 30:12; ਜ਼ਬੂਰ 69:30; ਜ਼ਬੂਰ 100:4; ਜ਼ਬੂਰ 109:30; 2 ਕੁਰਿੰਥੀਆਂ ਨੂੰ 4:15; ਪਰਕਾਸ਼ ਦੀ ਪੋਥੀ 7:2; 1 ਕੁਰਿੰਥੀਆਂ ਨੂੰ 15:57; 1 ਥੱਸਲੁਨੀਕੀਆਂ ਨੂੰ 5:18; 1 ਇਤਹਾਸ 16:8; 1 ਇਤਹਾਸ 16:34; ਜ਼ਬੂਰ 75:1; ਜ਼ਬੂਰ 138:1; ਰੋਮੀਆਂ ਨੂੰ 1:21; ਰੋਮੀਆਂ ਨੂੰ 14:6; ਅਫ਼ਸੀਆਂ ਨੂੰ 5:20; 1 ਤਿਮੋਥਿਉਸ ਨੂੰ 2:1; ਜ਼ਬੂਰ 50:14; ਕੁਲੁੱਸੀਆਂ ਨੂੰ 3:15; ਕੁਲੁੱਸੀਆਂ ਨੂੰ 2:7; ਕੁਲੁੱਸੀਆਂ ਨੂੰ 3:16; ਇਬਰਾਨੀਆਂ ਨੂੰ 12:28; ਕੁਲੁੱਸੀਆਂ ਨੂੰ 1:12; ਜ਼ਬੂਰ 57:9