Thursday, January 16, 2014

ਪੋਰਨੋਗ੍ਰਾਫੀ (Pornography)


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪੋਰਨੋਗ੍ਰਾਫੀ (Pornography)
                                                 ਪੰਜਾਬੀ ਮਸੀਹ
ਸੰਦੇਸ਼

2 ਸਮੂਏਲ 11:2

ਸ਼ਾਮ ਨੂੰ ਦਾਊਦ ਆਪਣੇ ਬਿਸਤਰ ਤੋਂ ਉੱਠਿਆ ਅਤੇ ਸ਼ਾਹੀ ਮਹਿਲ ਦੀ ਛੱਤ ਉੱਪਰ ਫ਼ਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਔਰਤ ਨੂੰ ਇਸਨਾਨ ਕਰਦਿਆਂ ਵੇਖਿਆ। ਉਹ ਔਰਤ ਬਹੁਤ ਹੀ ਖੂਬਸੂਰਤ ਸੀ

 

ਮੱਤੀ 5:28

28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ

ਅੱਯੂਬ 31:1

 ਮੈਂ ਆਪਣੀਆਂ ਅੱਖਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ
    ਮੈਂ ਕਿਸੇ ਕੁੜੀ ਨੂੰ ਇਸ ਤਰ੍ਹਾਂ ਨਹੀਂ ਦੇਖਾਂਗਾ, ਜੋ ਉਸ ਲਈ ਮੇਰੇ ਅੰਦਰ ਚਾਹਤ ਪੈਦਾ ਕਰੇ

 

1 ਥੱਸਲੁਨੀਕੀਆਂ ਨੂੰ 5:22

22 ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ

 

ਮੱਤੀ 5:27-28

27 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ। [a]28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ

 

ਜ਼ਬੂਰ 119:9-10

ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਦਿਆਂ,
    ਸ਼ੁੱਧ ਜੀਵਨ ਕਿਵੇਂ ਜਿਉਂ ਸੱਕਦਾ ਹੈ?
10 ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ
    ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ

 

ਕਹਾਉਤਾਂ 7:21-27

21 ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ 22 ਅਤੇ ਉਹ ਨੌਜਵਾਨ ਉਸ ਦੇ ਪਿੱਛੇ ਲੱਗ ਕੇ ਜਾਲ ਵਿੱਚ ਫ਼ਸਣ ਗਿਆ। ਉਹ ਉਸ ਬਲਦ ਵਰਗਾ ਸੀ ਜਿਸਦੀ ਬਲੀ ਚੜ੍ਹਾਈ ਜਾਣ ਵਾਲੀ ਸੀ। ਉਹ ਜਾਲ ਵਿੱਚ ਫ਼ਸਣ ਜਾ ਰਹੇ ਹਿਰਣ ਵਰਗਾ ਸੀ, 23 ਜਦੋਂ ਤੱਕ ਉਸ ਦੇ ਦਿਲ ਵਿੱਚ ਤੀਰ ਨਾਂ ਵੱਜੇ, ਇੱਕ ਪੰਛੀ ਵਾਂਗ ਜੋ ਸਿੱਧਾ ਕੁੜਿੱਕੀ ਵੱਲ ਉੱਡ ਪਿਆ, ਅਤੇ ਉਸ ਨੂੰ ਕੋਈ ਕਲਪਨਾ ਨਹੀਂ ਉਹ ਆਪਣੀ ਜ਼ਿੰਦਗੀ ਗੁਆਉਣ ਹੀ ਵਾਲਾ ਹੈ

24 ਇਸ ਲਈ ਹੁਣ ਪੁੱਤਰੋ, ਸੁਣੋ ਮੇਰੀ ਗੱਲ ਧਿਆਨ ਨਾਲ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ 25 ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ 26 ਉਸ ਨੇ ਕਿੰਨੇ ਹੀ ਲੋਕਾਂ ਨੂੰ ਤਬਾਹ ਕੀਤਾ। ਜਿਨ੍ਹਾਂ ਲੋਕਾਂ ਨੂੰ ਉਸ ਨੇ ਤਬਾਹ ਕੀਤਾ ਉਨ੍ਹਾਂ ਦੀ ਗਿਣਤੀ ਬਹੁਤ ਵੱਡੀ ਹੈ 27 ਉਸ ਦਾ ਘਰ ਮੌਤ ਵੱਲ ਅਗਵਾਈ ਕਰਦਾ, ਇਹ ਤੁਹਾਨੂੰ ਮੌਤ ਦੇ ਕੋਠੜੀਆਂ ਵੱਲ ਲੈ ਜਾਂਦਾ ਹੈ

 

ਕਹਾਉਤਾਂ 6:25

25 ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ

 

ਯਾਕੂਬ 1:14-15

14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ 15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ

 

1 ਯੂਹੰਨਾ 2:16

16 ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ

 

ਅਫ਼ਸੀਆਂ ਨੂੰ 5:11-12

11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ 12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ

 

ਕਹਾਉਤਾਂ 6:32-33

32 ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ 33 ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ

 

1 ਕੁਰਿੰਥੀਆਂ ਨੂੰ 6:18-20

18 ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ 19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ 20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ

 

ਜ਼ਬੂਰ 119:37

37 ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ
    ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ

 

1 ਕੁਰਿੰਥੀਆਂ ਨੂੰ 6:18

18 ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ

 

ਗਲਾਤੀਆਂ ਨੂੰ 5:19

19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,

 

1 ਕੁਰਿੰਥੀਆਂ ਨੂੰ 10:13

13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ

 

ਇਬਰਾਨੀਆਂ ਨੂੰ 13:4

ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ

 

ਅਫ਼ਸੀਆਂ ਨੂੰ 6:11-17

11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ 12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ

14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ 15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ 16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ 17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ



2 ਸਮੂਏਲ 11:2; ਅੱਯੂਬ 31:1; ਮੱਤੀ 5:27-28; ਜ਼ਬੂਰ 119:9-10; ਕਹਾਉਤਾਂ 7:21-27; ਕਹਾਉਤਾਂ 6:25; 1 ਥੱਸਲੁਨੀਕੀਆਂ ਨੂੰ 5:22; ਯਾਕੂਬ 1:14-15; 1 ਯੂਹੰਨਾ 2:16; ਅਫ਼ਸੀਆਂ ਨੂੰ 5:11-12; ਕਹਾਉਤਾਂ 6:32-33; ਮੱਤੀ 5:28; 1 ਕੁਰਿੰਥੀਆਂ ਨੂੰ 6:18-20; ਜ਼ਬੂਰ 119:37; 1 ਕੁਰਿੰਥੀਆਂ ਨੂੰ 6:18; ਗਲਾਤੀਆਂ ਨੂੰ 5:19; 1 ਕੁਰਿੰਥੀਆਂ ਨੂੰ 10:13; ਇਬਰਾਨੀਆਂ ਨੂੰ 13:4; ਅਫ਼ਸੀਆਂ ਨੂੰ 6:11-17