ਬਾਈਬਲ ਦੇ ਕੁਝ ਵਚਨ ਵਿਸ਼ਾ : ਸੇਵਕਾਂ ਨੂੰ ਨਹੀਂ ਹੋਣਾ ਚਾਹੀਦਾ
ਪੰਜਾਬੀ ਮਸੀਹੀ ਸੰਦੇਸ਼
ਪੰਜਾਬੀ ਮਸੀਹੀ ਸੰਦੇਸ਼
2 ਤਿਮੋਥਿਉਸ ਨੂੰ 2:4
4 ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।
ਲੂਕਾ 9:60
60 ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।”
2 ਕੁਰਿੰਥੀਆਂ ਨੂੰ 6:10
10 ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।
2 ਕੁਰਿੰਥੀਆਂ ਨੂੰ 4:8-9
8 ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ। 9 ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ।
1 ਥੱਸਲੁਨੀਕੀਆਂ ਨੂੰ 2:4
4 ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ।
ਗਲਾਤੀਆਂ ਨੂੰ 1:10
10 ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।
2 ਕੁਰਿੰਥੀਆਂ ਨੂੰ 4:2
2 ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
ਤੀਤੁਸ ਨੂੰ 1:7
7 ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
1 ਪਤਰਸ 5:2
2 ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
1 ਤਿਮੋਥਿਉਸ ਨੂੰ 3:3
3 ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।
ਰਸੂਲਾਂ ਦੇ ਕਰਤੱਬ 20:23
23 ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।
1 ਪਤਰਸ 5:3
3 ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।
2 ਤਿਮੋਥਿਉਸ ਨੂੰ
2:4; ਲੂਕਾ 9:60; 2 ਕੁਰਿੰਥੀਆਂ ਨੂੰ
6:10; 2 ਕੁਰਿੰਥੀਆਂ ਨੂੰ
4:8-9; 1 ਥੱਸਲੁਨੀਕੀਆਂ ਨੂੰ
2:4; ਗਲਾਤੀਆਂ ਨੂੰ
1:10; 2 ਕੁਰਿੰਥੀਆਂ ਨੂੰ
4:2; ਤੀਤੁਸ ਨੂੰ
1:7; 1 ਪਤਰਸ 5:2; 1 ਤਿਮੋਥਿਉਸ ਨੂੰ
3:3; ਰਸੂਲਾਂ ਦੇ ਕਰਤੱਬ 20:23; 1 ਪਤਰਸ
5:3
