Wednesday, February 12, 2014

ਸਵੇਰ ਦੀ ਪ੍ਰਾਰਥਨਾ

                           

                            ਬਾਈਬਲ ਦੇ ਕੁਝ ਵਚਨ ਵਿਸ਼ਾ : ਸਵੇਰ ਦੀ ਪ੍ਰਾਰਥਨਾ

                                                       ਪੰਜਾਬੀ ਮਸੀਹੀ ਸੰਦੇਸ਼                          

ਜ਼ਬੂਰ 59:16

16 ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ
    ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ।
ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
    ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ

 

ਜ਼ਬੂਰ 88:13

13 ਯਹੋਵਾਹ, ਮੈਂ ਤੁਹਾਨੂੰ ਸਹਾਇਤਾ ਲਈ ਆਖ ਰਿਹਾ ਹਾਂ
    ਮੈਂ ਹਰ ਰੋਜ਼ ਮੂੰਹ ਹਨੇਰੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ

 

ਜ਼ਬੂਰ 5:3

ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ
    ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ।
ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ

 

ਮਰਕੁਸ 1:35

35 ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ

 

ਲੇਵੀਆਂ ਦੀ ਪੋਥੀ 6:12

12 ਪਰ ਜਗਵੇਦੀ ਦੀ ਅੱਗ ਬਲਦੀ ਰੱਖਣੀ ਚਾਹੀਦੀ ਹੈ। ਇਸ ਨੂੰ ਬੁਝਣ ਨਹੀਂ ਦਿੱਤਾ ਜਾਣਾ ਚਾਹੀਦਾ ਹਰ ਸਵੇਰ ਜਾਜਕ ਨੂੰ ਅੱਗ ਵਿੱਚ ਲੱਕੜਾਂ ਪਾਉਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਨੂੰ ਜਗਵੇਦੀ ਉੱਤੇ ਰੱਖਣਾ ਚਾਹੀਦਾ ਹੈ ਅਤੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਸਾੜ ਦੇਣੀ ਚਾਹੀਦੀ ਹੈ

2 ਰਾਜਿਆਂ 3:20

20 ਸਵੇਰ ਵਕਤ ਜਦੋਂ ਭੇਟ ਚੜ੍ਹਾਈ ਜਾਂਦੀ ਸੀ ਤਾਂ ਅਦੋਮ ਦੇ ਪਾਸਿਓ ਪਾਣੀ ਆਉਣਾ ਸ਼ੁਰੂ ਹੋਇਆ ਅਤੇ ਉਹ ਸਾਰੀ ਧਰਤੀ ਪਾਣੀ ਨਾਲ ਭਰ ਗਈ

 

ਲੇਵੀਆਂ ਦੀ ਪੋਥੀ 9:17

17 ਉਸ ਨੇ ਅਨਾਜ ਦੀ ਭੇਟ ਜਗਵੇਦੀ ਤੇ ਲਿਆਂਦੀ। ਉਸ ਨੇ ਅਨਾਜ ਦੀ ਇੱਕ ਮੁੱਠ ਭਰੀ ਅਤੇ ਇਸ ਨੂੰ ਜਗਵੇਦੀ ਉੱਤੇ ਸਵੇਰ ਵੇਲੇ ਦੀ ਰੋਜ਼ਾਨਾ ਹੋਮ ਦੀ ਭੇਟ ਨਾਲ ਸਾੜ ਦਿੱਤਾ

 

ਹਿਜ਼ਕੀਏਲ 46:14

14 ਇਸਦੇ ਨਾਲ ਹੀ ਤੁਸੀਂ ਹਰ ਸਵੇਰ, ਲੇਲੇ ਦੇ ਨਾਲ ਅਨਾਜ ਦੀਆਂ ਭੇਟਾਂ ਚੜ੍ਹਾਉਂਗੀ। ਤੁਸੀਂ ਆਟੇ ਦਾ 1/6 ਏਫ਼ਾ ਅਤੇ ਮੈਦੇ ਨੂੰ ਬਿਂਦਾ ਕਰਨ ਲਈ 1/3 ਹੀਨ ਤੇਲ ਭੇਟ ਕਰੋਗੇ। ਇਹ ਯਹੋਵਾਹ ਲਈ ਹਰ ਰੋਜ਼ ਦਾ ਅਨਾਜ ਦੀਆਂ ਭੇਟਾਂ ਹੋਵੇਗੀ

 

ਹਿਜ਼ਕੀਏਲ 46:15

15 ਇਸ ਲਈ ਉਹ ਹਮੇਸ਼ਾ ਲਈ ਹਰ ਸਵੇਰ ਹੋਮ ਦੀ ਭੇਟ ਵਜੋਂ ਇੱਕ ਲੇਲਾ, ਅਨਾਜ ਦੀ ਭੇਟ ਅਤੇ ਤੇਲ ਚੜ੍ਹਾਉਣਗੇ।

 

ਹਿਜ਼ਕੀਏਲ 46:13

13 ਤੁਸੀਂ ਹਰ ਰੋਜ਼ ਇੱਕ ਸਾਲ ਦਾ ਦੋਸ਼ ਰਹਿਤ ਲੇਲਾ ਭੇਟ ਕਰੋਗੇ। ਇਹ ਯਹੋਵਾਹ ਲਈ ਹੋਮ ਦੀ ਭੇਟ ਚੜ੍ਹਾਬੇਗੀ। ਤੁਸੀਂ ਅਜਿਹਾ ਹਰ ਸਵੇਰ ਨੂੰ ਕਰੋਂਗੇ

 

ਗਿਣਤੀ 28:4

ਉਹ ਇੱਕ ਲੇਲਾ ਸਵੇਰੇ ਅਤੇ ਦੂਸਰਾ ਸ਼ਾਮ ਨੂੰ ਚੜ੍ਹਾਉਣ

 

ਕੂਚ 29:39

39 ਇੱਕ ਲੇਲੇ ਨੂੰ ਸਵੇਰੇ ਅਤੇ ਦੂਸਰੇ ਨੂੰ ਸ਼ਾਮ ਵੇਲੇ ਬਲੀ ਚੜ੍ਹਾਉ



ਜ਼ਬੂਰ 59:16; ਜ਼ਬੂਰ 88:13; ਜ਼ਬੂਰ 5:3; ਮਰਕੁਸ 1:35; ਲੇਵੀਆਂ ਦੀ ਪੋਥੀ 6:12; 2 ਰਾਜਿਆਂ 3:20; ਲੇਵੀਆਂ ਦੀ ਪੋਥੀ 9:17; ਹਿਜ਼ਕੀਏਲ 46:14; ਹਿਜ਼ਕੀਏਲ 46:15; ਹਿਜ਼ਕੀਏਲ 46:13; ਗਿਣਤੀ 28:4; ਕੂਚ 29:39