ਬਾਈਬਲ ਦੇ ਕੁਝ ਵਚਨ ਵਿਸ਼ਾ : ਗੈਰ ਮਸੀਹੀਆਂ ਵਿੱਚ ਵਿਆਹ
ਕਰਨਾ
ਪੰਜਾਬੀ ਮਸੀਹੀ ਸੰਦੇਸ਼
ਬਿਵਸਥਾ ਸਾਰ 7:1-4
“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ। 2 ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਂਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ। 3 ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨਾਲ ਵੀ ਵਿਆਹ ਨਾ ਕਰਨਾ, ਅਤੇ ਆਪਣੇ ਧੀਆਂ ਪੁੱਤਰਾਂ ਨੂੰ ਵੀ ਉਨ੍ਹਾਂ ਹੋਰਨਾਂ ਕੌਮਾਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰਨ ਦੇਣਾ।4 ਕਿਉਂ ਜੋ ਉਹ ਲੋਕ ਤੁਹਾਡੇ ਬੱਚਿਆਂ ਨੂੰ ਮੇਰੇ ਪਿੱਛੇ ਲੱਗਣ ਤੋਂ ਹਟਾ ਦੇਣਗੇ। ਫ਼ੇਰ ਤੁਹਾਡੇ ਬੱਚੇ ਹੋਰਨਾਂ ਦੇਵਤਿਆਂ ਦੀ ਸੇਵਾ ਕਰਨਗੇ। ਅਤੇ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਤੁਹਾਨੂੰ ਛੇਤੀ ਹੀ ਤਬਾਹ ਕਰ ਦੇਵੇਗਾ।
ਅਜ਼ਰਾ 10:11
11 ਹੁਣ, ਤੁਸੀਂ ਲੋਕ ਪਰਮੇਸ਼ੁਰ ਅੱਗੇ ਕਬੂਲ ਕਰੋ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਤੁਹਾਨੂੰ ਉਸ ਦੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਲਈ ਆਪਣੇ ਦੁਆਲੇ ਦੇ ਮੰਦੇ ਲੋਕਾਂ ਤੋਂ ਅਤੇ ਵਿਦੇਸ਼ੀ ਔਰਤਾਂ ਤੋਂ ਵੀ ਆਪਣੇ-ਆਪ ਨੂੰ ਵੱਖ ਕਰ ਲਵੋ।”
ਯੂਹੰਨਾ 5:19
19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰੱਖਦਾ ਹੈ।
1 ਕੁਰਿੰਥੀਆਂ ਨੂੰ 15:33
33 ਮੂਰਖ ਨਾ ਬਣੋ, “ਬੁਰੀ ਸੰਗਤ ਚੰਗੀਆਂ ਆਦਤਾਂ ਨੂੰ ਤਬਾਹ ਕਰ ਦਿੰਦੀ ਹੈ।”
ਆਮੋਸ 3:3
3 ਦੋ ਮਨੁੱਖ ਸਹਿਮਤੀ ਬਗ਼ੈਰ
ਇਕੱਠੇ ਨਾ ਤੁਰਨਗੇ।
ਇਕੱਠੇ ਨਾ ਤੁਰਨਗੇ।
2 ਕੁਰਿੰਥੀਆਂ ਨੂੰ 6:14-16
14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ। 15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸੱਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ। 16 ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ;
“ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”
ਬਿਵਸਥਾ ਸਾਰ
7:1-4; ਅਜ਼ਰਾ 10:11; 1 ਕੁਰਿੰਥੀਆਂ ਨੂੰ
6:15-20; ਉਤਪਤ 6:1-4; 1 ਯੂਹੰਨਾ 5:19; 1 ਕੁਰਿੰਥੀਆਂ ਨੂੰ
15:33; ਆਮੋਸ 3:3; 2 ਕੁਰਿੰਥੀਆਂ ਨੂੰ
6:14-16
