Wednesday, February 12, 2014

ਗਲਤ ਸਿੱਖਿਆ ਦੇਣਾ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਗਲਤ ਸਿੱਖਿਆ ਦੇਣਾ                                                                                

                                                        ਪੰਜਾਬੀ ਮਸੀਹੀ ਸੰਦੇਸ਼                          

2 ਯੂਹੰਨਾ 1:9

ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ

 ਪਰਕਾਸ਼ ਦੀ ਪੋਥੀ 2:24

24 ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿੱਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ

 ਪਰਕਾਸ਼ ਦੀ ਪੋਥੀ 2:20

20 ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸ ਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ

 ਯਿਰਮਿਯਾਹ 2:33

33 ਯਹੂਦਾਹ, ਤੂੰ ਸੱਚਮੁੱਚ ਜਾਣਦਾ ਹੈਂ ਕਿ ਪ੍ਰੇਮੀਆਂ ਦੇ ਪਿੱਛੇ ਕਿਵੇਂ ਭੱਜਣਾ ਹੈ,
    ਤੂੰ ਸੱਚਮੁੱਚ ਮੰਦੀਆਂ ਗੱਲਾਂ ਸਿੱਖ ਲਈਆਂ ਹਨ

 

2 ਪਤਰਸ 2:1

 ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ

 

1 ਤਿਮੋਥਿਉਸ ਨੂੰ 1:3

ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ

 

ਰੋਮੀਆਂ ਨੂੰ 16:17

17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ

ਰਸੂਲਾਂ ਦੇ ਕਰਤੱਬ 21:28

28 ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।

 

ਰਸੂਲਾਂ ਦੇ ਕਰਤੱਬ 21:21

21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ

 

ਰਸੂਲਾਂ ਦੇ ਕਰਤੱਬ 15:1

 ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸੱਕੋਂਗੇ।

 

ਮੱਤੀ 5:19

19 ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ

 

ਹਬਕੱੂਕ 2:18

18 ਉਸ ਮਨੁੱਖ ਦੇ ਝੂਠੇ ਦੇਵਤਿਆਂ ਦਾ ਕੋਈ ਲਾਭ ਨਾ ਹੋਵੇਗਾ। ਕਿਉਂ ਕਿ ਇਹ ਮਹਿਜ਼ ਕਿਸੇ ਆਦਮੀ ਵੱਲੋਂ ਧਾਤੂ ਨਾਲ ਢੱਕੇ ਹੋਏ ਬੁੱਤ ਹਨ। ਇਹ ਸਿਰਫ਼ ਬੁੱਤ ਹਨ ਇਸ ਲਈ ਜਿਸ ਨੇ ਇਸ ਨੂੰ ਸਾਜਿਆ ਉਹ ਇਸ ਤੋਂ ਮਦਦ ਨਹੀਂ ਲੈ ਸੱਕਦਾ ਕਿਉਂ ਕਿ ਬੁੱਤ ਬੋਲਦੇ ਨਹੀਂ

 

ਮੀਕਾਹ 3:11

11 ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ,
    ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ
ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ,
    ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।

 

ਮਰਕੁਸ 7:7

ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ
    ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।

 

ਮੱਤੀ 15:9

ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ
    ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।

 

ਮੱਤੀ 16:12

12 ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵੱਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ

 

ਪਰਕਾਸ਼ ਦੀ ਪੋਥੀ 2:15

15 ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੁਲਾਈਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ

 

ਪਰਕਾਸ਼ ਦੀ ਪੋਥੀ 2:14

14 ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ

 

ਯਿਰਮਿਯਾਹ 9:14

14 ਯਹੂਦਾਹ ਦੇ ਲੋਕਾਂ ਦਾ ਆਪਣਾ ਹੀ ਢੰਗ ਸੀ। ਉਹ ਜ਼ਿੱਦੀ ਸਨ। ਉਹ ਝੂਠੇ ਦੇਵਤੇ ਬਆਲ ਦੇ ਅਨੁਯਾਈ ਸਨ। ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਦੇਵਤਿਆਂ ਦੇ ਅਨੁਯਾਈ ਹੋਣਾ ਸਿੱਖਾਇਆ ਸੀ।

 

ਬਿਵਸਥਾ ਸਾਰ 20:18

18 ਕਿਉਂਕਿ ਫ਼ੇਰ ਉਹ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਖਿਲਾਫ਼ ਗੁਨਾਹ ਕਰਨ ਲਈ ਨਹੀਂ ਉਕਸਾ ਸੱਕਣਗੇ। ਉਹ ਤੁਹਾਨੂੰ ਉਹੋ ਜਿਹੀਆਂ ਭਿਆਨਕ ਗੱਲਾਂ ਦੀ ਸਿੱਖਿਆ ਨਹੀਂ ਦੇ ਸੱਕਣਗੇ ਜਿਹੜੀਆਂ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਨ ਵੇਲੇ ਕਰਦੇ ਹਨ


1 ਤਿਮੋਥਿਉਸ ਨੂੰ 4:1

ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ

 

1 ਤਿਮੋਥਿਉਸ ਨੂੰ 6:3

ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ

 

ਮਲਾਕੀ 2:9

ਤੁਸੀਂ ਮੇਰੇ ਪਾਏ ਰਾਹ ਤੇ ਨਾ ਤੁਰੇ। ਤੁਸੀਂ ਮੇਰੀ ਬਿਵਸਬਾ ਨੂੰ ਨਾ ਮੰਨਿਆ। ਇਸ ਲਈ ਮੈਂ ਤੁਹਾਨੂੰ ਨਖਿੱਧ ਕਰਾਰ ਦਿੰਦਾ ਹਾਂ-ਅਤੇ ਲੋਕ ਤੁਹਾਡਾ ਆਦਰ ਨਾ ਕਰਨਗੇ।

 

ਮਲਾਕੀ 2:8

ਯਹੋਵਾਹ ਨੇ ਆਖਿਆ, “ਪਰ ਤੁਸੀਂ ਜਾਜਕਾਂ ਨੇ ਮੇਰੀ ਬਿਵਸਬਾ ਨੂੰ ਨਹੀਂ ਮੰਨਿਆ ਸਗੋਂ ਤੁਸੀਂ ਬਿਵਸਬਾ ਨਾਲ ਲੋਕਾਂ ਨੂੰ ਗ਼ਲਤ ਸਮਝਾ ਕੇ ਉਨ੍ਹਾਂ ਨੂੰ ਕੁਰਾਹੇ ਪਾਇਆ। ਤੁਸੀਂ ਲੇਵੀ ਨਾਲ ਬਂਨੇ ਨੇਮ ਨੂੰ ਬਰਬਾਦ ਕਰਕੇ ਰੱਖ ਦਿੱਤਾ।ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਫਰਮਾਏ

 

ਤੀਤੁਸ ਨੂੰ 1:11

11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ



2 ਯੂਹੰਨਾ 1:9; ਪਰਕਾਸ਼ ਦੀ ਪੋਥੀ 2:24; ਪਰਕਾਸ਼ ਦੀ ਪੋਥੀ 2:20; ਯਿਰਮਿਯਾਹ 2:33; 2 ਪਤਰਸ 2:1; 1 ਤਿਮੋਥਿਉਸ ਨੂੰ 1:3; ਰੋਮੀਆਂ ਨੂੰ 16:17; ਰਸੂਲਾਂ ਦੇ ਕਰਤੱਬ 21:28; ਰਸੂਲਾਂ ਦੇ ਕਰਤੱਬ 21:21; ਰਸੂਲਾਂ ਦੇ ਕਰਤੱਬ 15:1; ਮੱਤੀ 5:19; ਹਬਕੱੂਕ 2:18; ਮੀਕਾਹ 3:11; ਮਰਕੁਸ 7:7; ਮੱਤੀ 15:9; ਮੱਤੀ 16:12; ਪਰਕਾਸ਼ ਦੀ ਪੋਥੀ 2:15; ਪਰਕਾਸ਼ ਦੀ ਪੋਥੀ 2:14; ਯਿਰਮਿਯਾਹ 9:14; ਬਿਵਸਥਾ ਸਾਰ 20:18; 1 ਤਿਮੋਥਿਉਸ ਨੂੰ 4:1; 1 ਤਿਮੋਥਿਉਸ ਨੂੰ 6:3; ਮਲਾਕੀ 2:9; ਮਲਾਕੀ 2:8; ਤੀਤੁਸ ਨੂੰ 1:11