Wednesday, February 12, 2014

ਗੁਮਰਾਹ ਕਰਣ ਵਾਲੇ ਸੁਪਨੇ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਗੁਮਰਾਹ ਕਰਣ ਵਾਲੇ ਸੁਪਨੇ                                                
                                               ਪੰਜਾਬੀ ਮਸੀਹੀ ਸੰਦੇਸ਼    
                     

ਬਿਵਸਥਾ ਸਾਰ 13:1

ਹੋ ਸੱਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸੱਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ

 

ਬਿਵਸਥਾ ਸਾਰ 13:3

ਉਸ ਬੰਦੇ ਦੀ ਗੱਲ ਨਹੀਂ ਸੁਨਣੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡਾ ਇਮਤਿਹਾਨ ਲੈ ਰਿਹਾ ਹੈ। ਯਹੋਵਾਹ ਇਹ ਜਾਨਣਾ ਚਾਹੁੰਦਾ ਹੈ ਕਿ ਕੀ ਤੁਸੀਂ ਉਸ ਨੂੰ ਤਨੋ-ਮਨੋ ਪਿਆਰ ਕਰਦੇ ਹੋ ਜਾਂ ਨਹੀਂ

 

ਯਿਰਮਿਯਾਹ 29:8

ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, “ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ

 

ਯਿਰਮਿਯਾਹ 27:9

ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦੱਸਦੇ ਹਨ, “ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ।

 

ਬਿਵਸਥਾ ਸਾਰ 13:5

ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ

 

ਯਿਰਮਿਯਾਹ 23:25

25 ਇੱਥੇ ਕੁਝ ਨਬੀ ਹਨ ਜਿਹੜੇ ਮੇਰੇ ਨਾਮ ਉੱਤੇ ਝੂਠ ਦਾ ਪ੍ਰਚਾਰ ਕਰਦੇ ਨੇ। ਉਹ ਆਖਦੇ ਨੇ, ‘ਮੈਨੂੰ ਇੱਕ ਸੁਪਨਾ ਆਇਆ ਹੈ! ਮੈਨੂੰ ਇੱਕ ਸੁਪਨਾ ਆਇਆ ਹੈ!’ ਮੈਂ ਉਨ੍ਹਾਂ ਨੂੰ ਇਹ ਗੱਲਾਂ ਆਖਦਿਆਂ ਸੁਣਿਆ

 

ਯਿਰਮਿਯਾਹ 23:28

28 ਤੂੜੀ ਕਣਕ ਵਰਗੀ ਨਹੀਂ ਹੁੰਦੀ! ਓਸੇ ਤਰ੍ਹਾਂ ਉਨ੍ਹਾਂ ਨਬੀਆਂ ਦੇ ਸੁਪਨੇ ਮੇਰੇ ਵੱਲੋਂ ਸੰਦੇਸ਼ ਨਹੀਂ ਹਨ। ਜੇ ਕੋਈ ਬੰਦਾ ਆਪਣੇ ਸੁਪਨੇ ਸੁਣਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਓ। ਪਰ ਜਿਹੜਾ ਬੰਦਾ ਮੇਰੇ ਸੰਦੇਸ਼ ਸੁਣਦਾ ਹੈ ਉਸ ਨੂੰ ਸਚਾਈ ਨਾਲ ਮੇਰਾ ਸੰਦੇਸ਼ ਸੁਣਾਉਣਾ ਚਾਹੀਦਾ ਹੈ

 

ਯਿਰਮਿਯਾਹ 23:32

32 ਮੈਂ ਉਨ੍ਹਾਂ ਝੂਠੇ ਨਬੀਆਂ ਦੇ ਵਿਰੁੱਧ ਹਾਂ ਜਿਹੜੇ ਨਕਲੀ ਸੁਪਨਿਆਂ ਦਾ ਪ੍ਰਚਾਰ ਕਰਦੇ ਹਨ।ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਉਨ੍ਹਾਂ ਨੇ ਮੇਰੇ ਬੰਦਿਆਂ ਨੂੰ ਆਪਣੇ ਝੂਠਾਂ ਅਤੇ ਝੂਠੀਆਂ ਸਿੱਖਿਆਵਾਂ ਰਾਹੀਂ ਗੁਮਰਾਹ ਕੀਤਾ। ਮੈਂ ਉਨ੍ਹਾਂ ਨਬੀਆਂ ਨੂੰ ਲੋਕਾਂ ਨੂੰ ਸਿੱਖਿਆ ਦੇਣ ਲਈ ਨਹੀਂ ਸੀ ਭੇਜਿਆ। ਮੈਂ ਉਨ੍ਹਾਂ ਨੂੰ ਕਦੇ ਵੀ ਆਦੇਸ਼ ਨਹੀਂ ਸੀ ਦਿੱਤਾ ਕਿ ਉਹ ਮੇਰੇ ਲਈ ਕੁਝ ਕਰਨ। ਉਹ ਯਹੂਦਾਹ ਦੇ ਲੋਕਾਂ ਦੀ ਬਿਲਕੁਲ ਕੋਈ ਸਹਾਇਤਾ ਨਹੀਂ ਕਰ ਸੱਕਦੇ।ਇਹ ਸੰਦੇਸ਼ ਯਹੋਵਾਹ ਵੱਲੋਂ ਹੈ

 

ਯਿਰਮਿਯਾਹ 23:27

27 ਇਹ ਨਬੀ ਯਹੂਦਾਹ ਦੇ ਲੋਕਾਂ ਨੂੰ ਮੇਰਾ ਨਾਮ ਭੁਲਾਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਜਿਹਾ ਇੱਕ ਦੂਜੇ ਨੂੰ ਇਹ ਝੂਠੇ ਸੁਪਨੇ ਸੁਣਾਕੇ ਕਰ ਰਹੇ ਹਨ। ਉਹ ਮੇਰੇ ਲੋਕਾਂ ਨੂੰ ਮੇਰੇ ਨਾਲ ਉਸੇ ਤਰ੍ਹਾਂ ਭੁਲਾਣ ਦੀ ਕੋਸ਼ਿਸ਼ ਕਰ ਰਹੇ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ। ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ ਅਤੇ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰਦੇ ਸਨ

 

ਉਪਦੇਸ਼ਕ 5:7

ਤੁਹਾਨੂੰ ਦਿਨ ਵੇਲੇ ਸੁਪਨੇ ਵੇਖਕੇ ਅਤੇ ਜ਼ਿਆਦਾ ਬੋਲਕੇ ਆਪਣੇ-ਆਪ ਨੂੰ ਖਤਰੇ ਨਹੀਂ ਪਾਉਣਾ ਚਾਹੀਦਾ। ਬਲਕਿ, ਪਰਮੇਸ਼ੁਰ ਦੀ ਇੱਜ਼ਤ ਕਰੋ!

 

ਜ਼ਕਰਯਾਹ 10:2

ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦੱਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦੱਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ

 

ਯਹੂਦਾਹ 1:8

ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ



ਬਿਵਸਥਾ ਸਾਰ 13:1; ਬਿਵਸਥਾ ਸਾਰ 13:3; ਯਿਰਮਿਯਾਹ 29:8; ਯਿਰਮਿਯਾਹ 27:9; ਬਿਵਸਥਾ ਸਾਰ 13:5; ਯਿਰਮਿਯਾਹ 23:25; ਯਿਰਮਿਯਾਹ 23:28; ਯਿਰਮਿਯਾਹ 23:32; ਯਿਰਮਿਯਾਹ 23:27; ਉਪਦੇਸ਼ਕ 5:7; ਜ਼ਕਰਯਾਹ 10:2; ਯਹੂਦਾਹ 1:8