Wednesday, February 12, 2014

ਟੈਟੂ ਬਣਵਾਉਣਾ


                                     ਬਾਈਬਲ ਦੇ ਕੁਝ ਵਚਨ ਵਿਸ਼ਾ : ਟੈਟੂ ਬਣਵਾਉਣਾ
                                                 ਪੰਜਾਬੀ ਮਸੀਹੀ ਸੰਦੇਸ਼                              

ਲੇਵੀਆਂ ਦੀ ਪੋਥੀ 19:28
28 ਤੁਹਾਨੂੰ ਮੁਰਦਾ ਲੋਕਾਂ ਨੂੰ ਚੇਤੇ ਕਰਨ ਲਈ ਜਿਸਮ ਉੱਤੇ ਜ਼ਖਮ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਆਪਣੇ ਜਿਸਮ ਉੱਤੇ ਤੰਦੋਲੇ ਨਹੀਂ ਗੁਦਵਾਉਣੇ ਚਾਹੀਦੇ। ਮੈਂ ਯਹੋਵਾਹ ਹਾਂ

ਲੇਵੀਆਂ ਦੀ ਪੋਥੀ 21:5
ਜਾਜਕਾਂ ਨੂੰ ਆਪਣੇ ਸਿਰ ਨਹੀਂ ਮੁਨਵਾਉਣੇ ਚਾਹੀਦੇ। ਉਨ੍ਹਾਂ ਨੂੰ ਆਪਣੀਆਂ ਦਾਹੜੀਆਂ ਦੇ ਸਿਰੇ ਨਹੀਂ ਮੁਨਾਉਣੇ ਚਾਹੀਦੇ ਅਤੇ ਆਪਣੇ ਜਿਸਮਾਂ ਉੱਤੇ ਚੀਰੇ ਨਹੀਂ ਲਾਉਣੇ ਚਾਹੀਦੇ। 

ਯਸਾਯਾਹ 44:5
ਇੱਕ ਬੰਦਾ ਆਖੇਗਾ, ‘ਮੈਂ ਯਹੋਵਾਹ ਦਾ ਬੰਦਾ ਹਾਂ।ਦੂਸਰਾ ਬੰਦਾਯਾਕੂਬ ਦਾਨਾਮ ਇਸਤੇਮਾਲ ਕਰੇਗਾ। ਕੋਈ ਹੋਰ ਬੰਦਾ ਆਪਣਾ ਦਸਤਖਰ ਕਰੇਗਾਮੈਂ ਯਹੋਵਾਹ ਦਾ ਬੰਦਾ ਹਾਂ।ਅਤੇ ਕੋਈ ਦੂਸਰਾ ਬੰਦਾਇਸਰਾਏਲਨਾਮ ਦਾ ਇਸਤੇਮਾਲ ਕਰੇਗਾ।


1 ਕੁਰਿੰਥੀਆਂ ਨੂੰ 3:16-17
16 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ। 17 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ

1 ਕੁਰਿੰਥੀਆਂ ਨੂੰ 6:19-20
19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ। 20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ

ਪਰਕਾਸ਼ ਦੀ ਪੋਥੀ 13:16-17
16 ਦੂਸਰੇ ਜਾਨਵਰ ਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮੱਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ। 17 ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸੱਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸ ਦੇ ਨਾਂ ਦੀ ਸੰਖਿਆ ਹੈ

ਪਰਕਾਸ਼ ਦੀ ਪੋਥੀ 14:9-11
ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ। 10 ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ। 11 ਅਤੇ ਉਨ੍ਹਾਂ ਦੀ ਬਲਦੀ ਹੋਈ ਪੀੜਾ ਦਾ ਧੂੰਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹੜੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸ ਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।



ਲੇਵੀਆਂ ਦੀ ਪੋਥੀ 19:28; ਲੇਵੀਆਂ ਦੀ ਪੋਥੀ 21:5; ਯਸਾਯਾਹ 44:5; 1 ਕੁਰਿੰਥੀਆਂ ਨੂੰ 3:16-17; 1 ਕੁਰਿੰਥੀਆਂ ਨੂੰ 6:19-20; ਪਰਕਾਸ਼ ਦੀ ਪੋਥੀ 13:16-17; ਪਰਕਾਸ਼ ਦੀ ਪੋਥੀ 14:9-11