ਬਾਈਬਲ ਦੇ ਕੁਝ ਵਚਨ ਵਿਸ਼ਾ : ਸੇਵਕਾਂ ਨੂੰ ਕਿੰਵੇਂ ਉਪਦੇਸ਼ ਕਰਨਾ ਚਾਹੀਦਾ ਹੈ
ਪੰਜਾਬੀ ਮਸੀਹੀ ਸੰਦੇਸ਼
ਰਸੂਲਾਂ ਦੇ ਕਰਤੱਬ 8:5
5 ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।
1 ਕੁਰਿੰਥੀਆਂ ਨੂੰ 2:2
2 ਮੈਂ ਇਹ ਫ਼ੈਸਲਾ ਕਰ ਲਿਆ ਸੀ। ਕਿ ਜਦੋਂ ਤੱਕ ਮੈਂ ਤੁਹਾਡੇ ਨਾਲ ਹਾਂ ਤਾਂ ਮੈ ਯਿਸੂ ਮਸੀਹ ਅਤੇ ਉਸਦੀ ਸਲੀਬ ਉੱਤੇ ਮ੍ਰਿਤੂ ਤੋਂ ਅਲਾਵਾ ਹਰ ਗੱਲ ਭੁੱਲ ਜਾਵਾਂਗਾ।
ਲੂਕਾ 20:21
21 ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।
1 ਪਤਰਸ 4:11
11 ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
ਮਰਕੁਸ 16:20
20 ਤਾਂ ਉਸ ਦੇ ਚੇਲੇ ਚੱਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।
ਰਸੂਲਾਂ ਦੇ ਕਰਤੱਬ 8:4
4 ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
1 ਕੁਰਿੰਥੀਆਂ ਨੂੰ 1:17
17 ਮਸੀਹ ਨੇ ਮੈਨੂੰ ਲੋਕਾਂ ਨੂੰ ਬਪਤਿਸਮਾ ਦੇਣ ਨਹੀਂ ਸਗੋਂ ਖੁਸ਼ਖਬਰੀ ਦੱਸਣ ਲਈ ਭੇਜਿਆ ਸੀ। ਮਸੀਹ ਨੇ ਮੈਨੂੰ ਕੋਈ ਦੁਨਿਆਵੀ ਸੂਝ ਵਾਲੇ ਸ਼ਬਦਾਂ ਦੀ ਵਰਤੋਂ ਕਰਕੇ ਖੁਸ਼ਖਬਰੀ ਫ਼ੈਲਾਉਣ ਲਈ ਨਹੀਂ ਭੇਜਿਆ ਸੀ। ਜੋ ਮੈਂ ਖੁਸ਼ਖਬਰੀ ਫ਼ੈਲਾਉਣ ਲਈ ਸੂਝਵਾਨ ਸ਼ਬਦਾਂ ਨੂੰ ਵਰਤਿਆ ਹੁੰਦਾ, ਤਾਂ ਫ਼ਿਰ ਮਸੀਹ ਦੀ ਸਲੀਬ ਆਪਣਾ ਅਰਥ ਗੁਆ ਲਵੇਗੀ।
1 ਕੁਰਿੰਥੀਆਂ ਨੂੰ 2:1
ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦੱਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ।
2 ਕੁਰਿੰਥੀਆਂ ਨੂੰ 4:5
5 ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।
2 ਕੁਰਿੰਥੀਆਂ ਨੂੰ 2:17
17 ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ।
2 ਕੁਰਿੰਥੀਆਂ ਨੂੰ 4:2
2 ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
1 ਥੱਸਲੁਨੀਕੀਆਂ ਨੂੰ 2:3
3 ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।
ਰਸੂਲਾਂ ਦੇ ਕਰਤੱਬ 5:20
20 “ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।”
ਰਸੂਲਾਂ ਦੇ ਕਰਤੱਬ 20:20
20 ਮੈਂ ਹਮੇਸ਼ਾ ਤੁਹਾਡੇ ਵਾਸਤੇ, ਜੋ ਚੰਗਾ ਹੈ, ਉਸ ਬਾਰੇ ਸੋਚਿਆ। ਮੈਂ ਤੁਹਾਨੂੰ ਲੋਕਾਂ ਸਾਹਮਣੇ ਯਿਸੂ ਬਾਰੇ ਖੁਸ਼ਖਬਰੀ ਦਿੱਤੀ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚ ਸਿੱਖਾਇਆ।
ਰੋਮੀਆਂ ਨੂੰ 15:19
19 ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈ ਕੇ ਇੱਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ਖਬਰੀ ਬਾਰੇ ਪਰਚਾਰ ਕੀਤਾ।
ਯਸਾਯਾਹ 58:1
ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ।
ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ।
ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ।
ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।
ਹਿਜ਼ਕੀਏਲ 2:6
6 “ਆਦਮੀ ਦੇ ਪੁੱਤਰ, ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੀਂ। ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਇਹ ਸੱਚ ਹੈ ਕਿ ਉਹ ਤੇਰੇ ਖਿਲਾਫ਼ ਹੋ ਜਾਣਗੇ ਅਤੇ ਤੈਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰਨਗੇ। ਉਹ ਕੰਡਿਆਂ ਵਰਗੇ ਹੋਣਗੇ। ਤੂੰ ਸੋਚੇਂਗਾ ਜਿਵੇਂ ਤੂੰ ਬਿਛੂਆਂ ਦੇ ਦਰਮਿਆਨ ਰਹਿ ਰਿਹਾ ਹੈ। ਪਰ ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਉਹ ਵਿਦਰੋਹੀ ਬੰਦੇ ਹਨ। ਪਰ ਉਨ੍ਹਾਂ ਤੋਂ ਭੈਭੀਤ ਨਾ ਹੋਵੀ।
ਮੱਤੀ 10:27-28
27 ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁੱਲੇਆਮ ਪ੍ਰਚਾਰ ਕਰੋ।
28 “ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।
2 ਕੁਰਿੰਥੀਆਂ ਨੂੰ 3:12
12 ਸਾਨੂੰ ਇਸ ਗੱਲ ਦੀ ਉਮੀਦ ਹੈ, ਇਸ ਲਈ ਅਸੀਂ ਬਹੁਤ ਬਹਾਦੁਰ ਹਾਂ।
1 ਥੱਸਲੁਨੀਕੀਆਂ ਨੂੰ 2:8
8 ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।
ਰਸੂਲਾਂ ਦੇ ਕਰਤੱਬ 6:4
4 ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸੱਕਾਂਗੇ।”
2 ਤਿਮੋਥਿਉਸ ਨੂੰ 4:2
2 ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।
2 ਕੁਰਿੰਥੀਆਂ ਨੂੰ 1:18-19
18 ਜੇ ਤੁਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰੋ ਤਾਂ ਤੁਸੀਂ ਵਿਸ਼ਵਾਸ ਕਰ ਸੱਕਦੇ ਹੋ ਕਿ ਅਸੀਂ ਕਦੇ ਵੀ ਇੱਕੋ ਵੇਲੇ ਹਾਂ ਅਤੇ ਨਾਂਹ ਨਹੀਂ ਕਹਿੰਦੇ। 19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ।
1 ਤਿਮੋਥਿਉਸ ਨੂੰ 4:16
16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।
ਫ਼ਿਲਿੱਪੀਆਂ ਨੂੰ 1:15-17
15 ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ। 16 ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ। 17 ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅੜਚਨਾਂ ਪੈਦਾ ਕਰ ਸੱਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।
ਰਸੂਲਾਂ ਦੇ ਕਰਤੱਬ 8:5; 1 ਕੁਰਿੰਥੀਆਂ ਨੂੰ
2:2; ਲੂਕਾ 20:21; 1 ਪਤਰਸ
4:11; ਮਰਕੁਸ 16:20; ਰਸੂਲਾਂ ਦੇ ਕਰਤੱਬ 8:4; 1 ਕੁਰਿੰਥੀਆਂ ਨੂੰ
1:17; 1 ਕੁਰਿੰਥੀਆਂ ਨੂੰ
2:1; 2 ਕੁਰਿੰਥੀਆਂ ਨੂੰ
4:5; 2 ਕੁਰਿੰਥੀਆਂ ਨੂੰ
2:17; 2 ਕੁਰਿੰਥੀਆਂ ਨੂੰ
4:2; 1 ਥੱਸਲੁਨੀਕੀਆਂ ਨੂੰ
2:3; ਰਸੂਲਾਂ ਦੇ ਕਰਤੱਬ 5:20; ਰਸੂਲਾਂ ਦੇ ਕਰਤੱਬ 20:20; ਰੋਮੀਆਂ ਨੂੰ
15:19; ਯਸਾਯਾਹ 58:1; ਹਿਜ਼ਕੀਏਲ 2:6; ਮੱਤੀ
10:27-28; 2 ਕੁਰਿੰਥੀਆਂ ਨੂੰ
3:12; 1 ਥੱਸਲੁਨੀਕੀਆਂ ਨੂੰ
2:8; ਰਸੂਲਾਂ ਦੇ ਕਰਤੱਬ 6:4; 2 ਤਿਮੋਥਿਉਸ ਨੂੰ
4:2; 2 ਕੁਰਿੰਥੀਆਂ ਨੂੰ
1:18-19; 1 ਤਿਮੋਥਿਉਸ ਨੂੰ
4:16; ਫ਼ਿਲਿੱਪੀਆਂ ਨੂੰ
1:15-17
