Monday, March 31, 2014

ਭਰਪੂਰ ਦਯਾ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਭਰਪੂਰ ਦਯਾ
                                       
ਪੰਜਾਬੀ ਮਸੀਹੀ ਸੰਦੇਸ਼

1 ਪਤਰਸ 1:3

3 ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।

 

ਗਿਣਤੀ 14:18

18 ਤੂੰ ਆਖਿਆ ਸੀ, ‘ਯਹੋਵਾਹ ਗੁੱਸਾ ਕਰਨ ਵਿੱਚ ਦੇਰ ਲਾਉਂਦਾ ਹੈ। ਯਹੋਵਾਹ ਮਹਾਨ ਪਿਆਰ ਨਾਲ ਭਰਿਆ ਹੋਇਆ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿੰਦਾ ਹੈ ਜਿਹੜੇ ਦੋਸ਼ੀ ਹੁੰਦੇ ਹਨ ਅਤੇ ਬਿਧੀਆਂ ਨੂੰ ਤੋਂੜਦੇ ਹਨ। ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਮੇਸ਼ਾ ਸਜ਼ਾ ਦਿੰਦਾ ਹੈ ਜਿਹੜੇ ਗੁਨਾਹਗਾਰ ਹੁੰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ, ਅਤੇ ਉਹ ਉਨ੍ਹਾਂ ਦੇ ਬੱਚਿਆਂ ਨੂੰ ਵੀ ਸਜ਼ਾ ਦਿੰਦਾ ਹੈ, ਉਨ੍ਹਾਂ ਦੇ ਪੋਤਿਆਂ-ਪੜਪੋਤਿਆਂ ਨੂੰ ਵੀ ਉਨ੍ਹਾਂ ਮੰਦੀਆਂ ਗੱਲਾਂ ਲਈ ਸਜ਼ਾ ਦਿੰਦਾ ਹੈ!’

 

ਜ਼ਬੂਰ 86:5

5 ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ।
ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ।
    ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।

ਜ਼ਬੂਰ 86:15

15 ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ।
    ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।

 

ਜ਼ਬੂਰ 51:1

 ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ।
    ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।

 

ਜ਼ਬੂਰ 69:16

16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ।

ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ,
    ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।


ਜ਼ਬੂਰ 103:8

8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
    ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।


1 ਪਤਰਸ 1:3; ਗਿਣਤੀ 14:18; ਜ਼ਬੂਰ 86:5; ਜ਼ਬੂਰ 86:15; ਜ਼ਬੂਰ 51:1; ਜ਼ਬੂਰ 69:16; ਜ਼ਬੂਰ 103:8