Monday, April 21, 2014

ਆਦਮੀ ਦੀਆਂ ਯੋਜਨਾਵਾਂ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਆਦਮੀ ਦੀਆਂ ਯੋਜਨਾਵਾਂ                                                                                 ਪੰਜਾਬੀ ਮਸੀਹੀ ਸੰਦੇਸ਼
 ਯਾਕੂਬ 4:13-15
ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ
13 ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ। 14 ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁੰਦ ਵਾਂਗ ਹੈ। ਤੁਸੀਂ ਇਸ ਨੂੰ ਥੋੜੇ ਸਮੇਂ ਲਈ ਦੇਖ ਸੱਕਦੇ ਹੋ, ਪਰ ਫ਼ੇਰ ਇਹ ਛੱਟ ਜਾਂਦੀ ਹੈ। 15 ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”

ਜ਼ਬੂਰ 33:10
10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ।
    
ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ।
ਕਹਾਉਤਾਂ 19:21
21 ਆਦਮੀ ਅਨੇਕਾਂ ਯੋਜਨਾਵਾਂ ਬਣਾਉਂਦਾ, ਪਰ ਯਹੋਵਾਹ ਦੀ ਰਜ਼ਾ ਨਿਸ਼ਚਾ ਕਰਦੀ ਹੈ ਕਿ ਕੀ ਵਾਪਰੇਗਾ।

 ਕਹਾਉਤਾਂ 16:9
9 ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ।

ਕਹਾਉਤਾਂ 16:1
16 ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ — ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।

ਉਤਪਤ 11:4
4 ਫ਼ੇਰ ਲੋਕਾਂ ਨੇ ਆਖਿਆ, “ਸਾਨੂੰ ਆਪਣੇ ਲਈ ਸ਼ਹਿਰ ਉਸਾਰਨਾ ਚਾਹੀਦਾ ਹੈ। ਅਤੇ ਸਾਨੂੰ ਇੱਕ ਅਜਿਹਾ ਬੁਰਜ ਉਸਾਰਨਾ ਚਾਹੀਦਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਹੋਵੇ। ਅਸੀਂ ਮਸ਼ਹੂਰ ਹੋ ਜਾਵਾਂਗੇ। ਅਤੇ ਇਹ ਸਾਨੂੰ ਇਕੱਠਿਆਂ ਰੱਖੇਗਾ। ਅਸੀਂ ਸਾਰੀ ਧਰਤੀ ਉੱਤੇ ਨਹੀਂ ਖਿੱਲਰਾਂਗੇ।”
ਯਿਰਮਿਯਾਹ 22:13-14
ਪਾਤਸ਼ਾਹ ਯਹੋਯਾਕੀਮ ਦੇ ਵਿਰੁੱਧ ਨਿਆਂ
13 “ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ
    
ਆਪਣੇ ਮਹਿਲ ਉਸਾਰਦਾ ਹੈ।
ਉਹ ਉਪਰਲੀ ਮੰਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ।
    
ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ।
14 “ਯਹੋਯਾਕੀਮ ਆਖਦਾ ਹੈ,
    ‘
ਮੈਂ ਆਪਣੇ ਲਈ ਇੱਕ ਵੱਡਾ ਮਹਿਲ ਉਸਾਰਾਂਗਾ, ਇਸ ਵਿੱਚ ਵੱਡੇ ਚੁਬਾਰੇ ਵੀ ਹੋਣਗੇ।’
ਇਸ ਲਈ ਉਸ ਨੇ ਇੱਕ ਵੱਡੀਆਂ ਬਾਰੀਆਂ ਵਾਲਾ ਮਕਾਨ ਉਸਾਰਿਆ।
    
ਉਸ ਨੇ ਤਖਤਿਆਂ ਲਈ ਦਿਆਰ ਦੀ ਲੱਕੜ ਇਸਤੇਮਾਲ ਕੀਤੀ ਅਤੇ ਉਸ ਉੱਤੇ ਲਾਲ ਰੰਗ ਕੀਤਾ।

ਲੂਕਾ 12:18
18 “ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।

ਯਾਕੂਬ 4:13
ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ
13 ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।

ਯਾਕੂਬ 4:13-15; ਜ਼ਬੂਰ 33:10; ਕਹਾਉਤਾਂ 19:21; ਕਹਾਉਤਾਂ 16:9; ਕਹਾਉਤਾਂ 16:1; ਉਤਪਤ 11:4; ਯਿਰਮਿਯਾਹ 22:13-14; ਲੂਕਾ 12:18; ਯਾਕੂਬ 4:13