Thursday, May 1, 2014

ਪਰਮੇਸ਼ੁਰ ਸਾਡਾ ਛੁਪਣ ਦਾ ਸਥਾਨ

                               ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਸਾਡਾ ਛੁਪਣ ਦਾ ਸਥਾਨ
                                              ਪੰਜਾਬੀ ਮਸੀਹੀ ਸੰਦੇਸ਼                                                          
 ਜ਼ਬੂਰ 32:7

7 ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ।
    
ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ।
ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ।
    
ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।

 ਜ਼ਬੂਰ 119:114

114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ।
    
ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰੱਖਦਾ ਹਾਂ।

 ਜ਼ਬੂਰ 17:8

8 ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ।
    
ਮੈਨੂੰ ਆਪਣੇ ਖੰਬਾਂ ਦੀ ਛੱਤ ਹੇਠਾਂ ਛੁਪਾ ਲਵੋ।

 ਜ਼ਬੂਰ 27:5

5 ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ।
    
ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ,
    
ਉਹ ਮੈਨੂੰ ਆਪਣੀ ਸੁਰੱਖਿਅਤ ਥਾਂ ਉੱਤੇ ਲੈ ਜਾਵੇਗਾ।

 ਜ਼ਬੂਰ 31:20

20 ਮੰਦੇ ਲੋਕੀਂ ਚੰਗੇ ਲੋਕਾਂ ਨੂੰ ਦੁੱਖ ਦੇਣ ਲਈ ਇਕੱਠੇ ਹੋ ਗਏ ਹਨ।
    
ਉਹ ਮੰਦੇ ਲੋਕੀਂ ਲੜਾਈ ਛੇੜਨ ਦੀ ਕੋਸ਼ਿਸ਼ ਕਰਦੇ ਹਨ।
ਪਰ ਤੁਸੀਂ ਉਨ੍ਹਾਂ ਚੰਗੇ ਲੋਕਾਂ ਨੂੰ ਲੁੱਟ ਲੈਂਦੇ ਹੋ ਅਤੇ ਉਨ੍ਹਾਂ ਦੀ ਰੱਖਿਆ ਕਰਦੇ ਹੋ।
    
ਤੁਸੀਂ ਆਪਣੀ ਸ਼ਰਣ ਹੇਠਾਂ ਉਨ੍ਹਾਂ ਦੀ ਰੱਖਿਆ ਕਰੋ।

 ਜ਼ਬੂਰ 64:2

2 ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ।
    
ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ।

 ਜ਼ਬੂਰ 143:9

9 ਯਹੋਵਾਹ, ਮੈਂ ਤੁਹਾਡੇ ਕੋਲ ਸੁਰੱਖਿਆ ਲਈ ਆਇਆ ਹਾਂ,
    
ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।

 ਯਸਾਯਾਹ 32:2

2 ਜੇ ਇਉਂ ਹੋਵੇਗਾ ਤਾਂ ਰਾਜਾ ਮੀਂਹ ਹਨੇਰੀ ਤੋਂ ਬਚਣ ਵਾਲੀ ਥਾਂ ਵਾਂਗ ਹੋਵੇਗਾ ਇਹ ਗੱਲ ਖੁਸ਼ਕ ਧਰਤੀ ਉੱਤੇ ਪਾਣੀ ਦੀਆਂ ਨਹਿਰਾਂ ਵਾਂਗ ਹੋਵੇਗੀ। ਇਹ ਗੱਲ ਕਿਸੇ ਗਰਮੀ ਵਾਲੀ ਧਰਤੀ ਉੱਤੇ ਵੱਡੀ ਚੱਟਾਨ ਦੀ ਛਾਂ ਵਾਂਗ ਹੋਵੇਗੀ।

 ਜ਼ਬੂਰ 61:3

3 ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।
    
ਤੁਸੀਂ ਹੀ ਮਜ਼ਬੂਤ ਬੁਰਜ ਹੋ ਜਿਹੜਾ ਮੈਨੂੰ ਮੇਰੇ ਵੈਰੀਆਂ ਤੋਂ ਬਚਾਉਂਦਾ ਹੈ।

 ਜ਼ਬੂਰ 68:20

20 ਉਹ ਸਾਡਾ ਪਰਮੇਸ਼ੁਰ ਹੈ, ਉਹੀ ਪਰਮੇਸ਼ੁਰ ਹੈ ਜਿਹੜਾ ਸਾਨੂੰ ਬਚਾਉਂਦਾ ਹੈ।
    
ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮੌਤ ਕੋਲੋਂ ਬਚਾਉਂਦਾ ਹੈ।


  

ਜ਼ਬੂਰ 32:7; ਜ਼ਬੂਰ 119:114; ਜ਼ਬੂਰ 17:8; ਜ਼ਬੂਰ 27:5; ਜ਼ਬੂਰ 31:20; ਜ਼ਬੂਰ 64:2; ਜ਼ਬੂਰ 143:9; ਯਸਾਯਾਹ 32:2; ਜ਼ਬੂਰ 61:3; ਜ਼ਬੂਰ 68:20