Tuesday, June 24, 2014

ਲਗਾਤਾਰ ਪਾਪ ਕਰਨਾ


ਬਾਈਬਲ ਦੇ ਕੁਝ ਵਚਨ ਵਿਸ਼ਾ : ਲਗਾਤਾਰ ਪਾਪ ਕਰਨਾ
ਪੰਜਾਬੀ ਮਸੀਹੀ ਸੰਦੇਸ਼

ਜ਼ਬੂਰ 78:40

40 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ।
    ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ।

ਯਿਰਮਿਯਾਹ 2:32

32 ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ।
    ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ।
ਪਰ ਮੇਰੇ ਬੰਦਿਆਂ ਨੇ ਮੈਨੂੰ
    ਅਣਗਿਣਤ ਵਾਰੀ ਭੁਲਾ ਦਿੱਤਾ ਹੈ।

 

ਜ਼ਬੂਰ 78:41

41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ।
    ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।

 

ਕਹਾਉਤਾਂ 26:11

11 ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ।

 

ਲੂਕਾ 17:4

4 ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ।”




ਜ਼ਬੂਰ 78:40; ਯਿਰਮਿਯਾਹ 2:32; ਜ਼ਬੂਰ 78:41; ਕਹਾਉਤਾਂ 26:11; ਲੂਕਾ 17:4

ਮੁਕਾਬਲੇ


ਬਾਈਬਲ ਦੇ ਕੁਝ ਵਚਨ ਵਿਸ਼ਾ : ਮੁਕਾਬਲੇ
ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 24:17-18

17 ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ। 18 ਕਿਉਂ ਜੋ ਹੋ ਸੱਕਦਾ ਯਹੋਵਾਹ ਇਸ ਨੂੰ ਵੇਖ ਲਵੇ ਅਤੇ ਉਹ ਇਸ ਨੂੰ ਪਸੰਦ ਨਾ ਕਰੇ ਅਤੇ ਹੋ ਸੱਕਦਾ ਉਹ ਆਪਣਾ ਗੁੱਸਾ ਤੁਹਾਡੇ ਦੁਸ਼ਮਣ ਤੋਂ ਹਟਾ ਲਵੇ।

 

ਉਪਦੇਸ਼ਕ 9:11

ਚੰਗੀ ਕਿਸਮਤ? ਮੰਦੀ ਕਿਸਮਤ? ਅਸੀਂ ਕੀ ਕਰ ਸੱਕਦੇ ਹਾਂ?

11 ਇਸ ਦੁਨੀਆਂ ਵਿੱਚ, ਮੈਂ ਵੇਖਿਆ ਕਿ ਤੇਜ਼-ਤਰਾਰ ਦੌੜ ਨਹੀਂ ਜਿਤ੍ਤਦਾ, ਸ਼ਕਤੀਸ਼ਾਲੀ ਜੰਗ ਨਹੀਂ ਜਿਤ੍ਤਦਾ, ਸਿਆਣੇ ਨੂੰ ਭੋਜਨ ਨਹੀਂ ਮਿਲਦਾ, ਚਾਲਾਕ ਅਮੀਰ ਨਹੀਂ ਬਣਦਾ, ਸਿੱਖਿਆ ਹੋਇਆ ਪ੍ਰਸਿੱਧ ਨਹੀਂ ਹੁੰਦਾ। ਜਦੋਂ ਬੁਰਾ ਸਮਾਂ ਆਉਂਦਾ, ਹਰ ਇੱਕ ਨਾਲ ਬੁਰੀਆਂ ਗੱਲਾਂ ਵਾਪਰਦੀਆਂ ਹਨ।

 

1 ਕੁਰਿੰਥੀਆਂ ਨੂੰ 9:24-27

24 ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ। 25 ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸੱਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ। 26 ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ। 27 ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।

 

ਜ਼ਬੂਰ 19:5

5 ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ।
    ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ।

 

ਕਹਾਉਤਾਂ 16:7

7 ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।



ਕਹਾਉਤਾਂ 24:17-18; ਉਪਦੇਸ਼ਕ 9:11; 1 ਕੁਰਿੰਥੀਆਂ ਨੂੰ 9:24-27; ਜ਼ਬੂਰ 19:5; ਕਹਾਉਤਾਂ 16:7