ਬਾਈਬਲ ਦੇ ਕੁਝ ਵਚਨ ਵਿਸ਼ਾ : ਝੂਠੇ ਉਪਦੇਸ਼ਕਾਂ ਦੁਆਰਾ ਛਲ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
2 ਕੁਰਿੰਥੀਆਂ ਨੂੰ 11:13
13 ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ।
ਯਿਰਮਿਯਾਹ 14:14
14 ਤਾਂ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਉਹ ਨਬੀ ਮੇਰੇ ਨਾਂ ਉੱਤੇ ਝੂਠ ਦਾ ਪ੍ਰਚਾਰ ਕਰ ਰਹੇ ਹਨ। ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਮੈਂ ਉਨ੍ਹਾਂ ਨੂੰ ਨਾ ਕੋਈ ਆਦੇਸ਼ ਦਿੱਤਾ ਸੀ ਅਤੇ ਨਾ ਉਨ੍ਹਾਂ ਨਾਲ ਗੱਲ ਕੀਤੀ ਸੀ। ਉਹ ਨਬੀ ਝੂਠੇ ਦਰਸ਼ਨਾਂ, ਨਿਕੰਮੇ ਜਾਦੂ ਅਤੇ ਆਪਣੀਆਂ ਖੁਸ਼ਫ਼ਹਿਮੀਆਂ ਦਾ ਪ੍ਰਚਾਰ ਕਰਦੇ ਰਹੇ ਹਨ।
ਯਿਰਮਿਯਾਹ 23:26
26 ਕਿੰਨਾ ਕੁ ਚਿਰ ਇਹ ਜਾਰੀ ਰਹੇਗਾ? ਉਹ ਨਬੀ ਝੂਠ ਸੋਚਦੇ ਨੇ। ਅਤੇ ਫ਼ੇਰ ਉਹ ਉਨ੍ਹਾਂ ਝੂਠਾਂ ਦਾ ਲੋਕਾਂ ਅੰਦਰ ਪ੍ਰਚਾਰ ਕਰਦੇ ਨੇ।
ਹਿਜ਼ਕੀਏਲ 13:6
6 “‘ਝੂਠੇ ਨਬੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਰਸ਼ਨ ਦੇਖੇ। ਉਨ੍ਹਾਂ ਨੇ ਜਾਦੂ ਕੀਤੇ ਅਤੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ-ਪਰ ਉਨ੍ਹਾਂ ਨੇ ਝੂਠ ਬੋਲਿਆ। ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਭੇਜਿਆ ਸੀ-ਪਰ ਉਨ੍ਹਾਂ ਨੇ ਝੂਠ ਬੋਲਿਆ ਸੀ। ਉਹ ਹਾਲੇ ਵੀ ਆਪਣੇ ਝੂਠਾਂ ਦੇ ਸੱਚ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
ਰਸੂਲਾਂ ਦੇ ਕਰਤੱਬ 20:30
30 ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ।
ਰੋਮੀਆਂ ਨੂੰ 16:18
18 ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
ਅਫ਼ਸੀਆਂ ਨੂੰ 4:14
14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
1 ਤਿਮੋਥਿਉਸ ਨੂੰ 4:2
2 ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ।
ਤੀਤੁਸ ਨੂੰ 1:10-11
10 ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ। 11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।
2 ਪਤਰਸ 2:1-3
ਨਕਲੀ ਉਪਦੇਸ਼
2 ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ। 2 ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ। 3 ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
2 ਕੁਰਿੰਥੀਆਂ ਨੂੰ 11:13; ਯਿਰਮਿਯਾਹ
14:14; ਯਿਰਮਿਯਾਹ
23:26; ਹਿਜ਼ਕੀਏਲ
13:6; ਰਸੂਲਾਂ ਦੇ ਕਰਤੱਬ 20:30; ਰੋਮੀਆਂ ਨੂੰ 16:18; ਅਫ਼ਸੀਆਂ ਨੂੰ 4:14; 1 ਤਿਮੋਥਿਉਸ ਨੂੰ 4:2; ਤੀਤੁਸ ਨੂੰ 1:10-11; 2 ਪਤਰਸ 2:1-3
