Thursday, November 20, 2014

ਬਜ਼ੁਰਗਾਂ ਦਾ ਨਿਰਾਦਰ ਕਰਨਾ


                                         ਬਾਈਬਲ ਦੇ ਕੁਝ ਵਚਨ ਵਿਸ਼ਾ : ਬਜ਼ੁਰਗਾਂ ਦਾ ਨਿਰਾਦਰ ਕਰਨਾ
                                                                 
ਪੰਜਾਬੀ ਮਸੀਹੀ ਸੰਦੇਸ਼



2 ਰਾਜਿਆਂ 2:23

ਕੁਝ ਮੁੰਡਿਆਂ ਵੱਲੋਂ ਅਲੀਸ਼ਾ ਨੂੰ ਮਖੌਲ ਕਰਨਾ

23 ਅਲੀਸ਼ਾ ਉਸ ਸ਼ਹਿਰ ਤੋਂ ਬੈਤਏਲ ਨੂੰ ਆਇਆ। ਅਲੀਸ਼ਾ ਬੈਤਏਲ ਵੱਲ ਪਹਾੜੀਆਂ ਉੱਪਰ ਤੁਰਿਆ ਜਾਂਦਾ ਸੀ ਤਾਂ, ਕੁਝ ਮੁੰਡੇ ਸ਼ਹਿਰ ਤੋਂ ਬਾਹਰ ਆ ਰਹੇ ਸਨ ਅਤੇ ਉਨ੍ਹਾਂ ਨੇ ਅਲੀਸ਼ਾ ਦਾ ਮਖੌਲ ਉਡਾਉਣਾ ਸ਼ੁਰੂ ਕਰ ਦਿੱਤਾ ਅਤੇ ਆਖਿਆ, “ਚੜ੍ਹਦਾ ਜਾ ਗੰਜਿਆ, ਚੜ੍ਹਦਾ ਜਾ ਗੰਜਿਆ।”

 

ਯਸਾਯਾਹ 3:5

5 ਹਰ ਵਿਅਕਤੀ ਇੱਕ ਦੂਸਰੇ ਦੇ ਖਿਲਾਫ਼ ਹੋਵੇਗਾ ਆਪਣੇ ਦੋਸਤਾਂ ਦੇ ਵੀ ਖਿਲਾਫ ਹੋਵੇਗਾ ਇਸ ਲਈ ਸਭ ਜਾਣੇ ਸਤਾਏ ਜਾਣਗੇ। ਛੋਟੇ ਵਡਿਆਂ ਦਾ ਆਦਰ ਨਹੀਂ ਕਰਨਗੇ। ਸਾਧਾਰਣ ਲੋਕ ਮਹੱਤਵਪੂਰਣ ਲੋਕਾਂ ਦਾ ਆਦਰ ਨਹੀਂ ਕਰਨਗੇ।”

 

ਅੱਯੂਬ 30:1

 1 “ਪਰ ਹੁਣ, ਉਹ ਲੋਕ ਵੀ ਜਿਹੜੇ ਮੇਰੇ ਨਾਲੋਂ ਉਮਰ ਵਿੱਚ ਛੋਟੇ ਹਨ ਮੇਰਾ ਮਜ਼ਾਕ ਉਡਾ ਰਹੇ ਨੇ।
    ਤੇ ਉਨ੍ਹਾਂ ਦੇ ਪਿਤਾ ਇੰਨੇ ਨਿਕੰਮੇ ਸਨ ਕਿ ਮੈਂ ਉਨ੍ਹਾਂ ਨੂੰ ਆਪਣੀਆਂ ਭੇਡਾਂ ਦੀ ਨਿਗਰਾਨੀ ਕਰਨ ਵਾਲੇ ਕੁਤਿਆਂ ਦੇ ਨਾਲ ਵੀ ਨਹੀਂ ਰੱਖ ਸੱਕਦਾ।

 

ਵਿਰਲਾਪ 5:12

12 ਦੁਸ਼ਮਣ ਨੇ ਸਾਡੇ ਰਾਜਕੁਮਾਰਾਂ ਨੂੰ ਫ਼ਾਂਸੀ ਚੜ੍ਹਾਇਆ
    ਉਨ੍ਹਾਂ ਸਾਡੇ ਬਜ਼ੁਰਗਾਂ ਨੂੰ ਇੱਜ਼ਤ ਨਹੀਂ ਦਿੱਤੀ।

 

ਬਿਵਸਥਾ ਸਾਰ 28:50

50 ਉਹ ਲੋਕ ਬਹੁਤ ਜ਼ਾਲਮ ਹੋਣਗੇ। ਉਹ ਬਿਰਧ ਲੋਕਾਂ ਦੀ ਪਰਵਾਹ ਨਹੀਂ ਕਰਨਗੇ ਅਤੇ ਉਹ ਜਵਾਨ ਲੋਕਾਂ ਲਈ ਮਿਹਰਬਾਨ ਨਹੀਂ ਹੋਣਗੇ।

 

ਯਸਾਯਾਹ 47:6

6 “ਮੈਂ ਆਪਣੇ ਬੰਦਿਆਂ ਉੱਤੇ ਕਹਿਰਵਾਨ ਸਾਂ।
    ਉਹ ਮੇਰੇ ਬੰਦੇ ਹਨ, ਪਰ ਮੈਂ ਨਾਰਾਜ਼ ਸਾਂ ਇਸ ਲਈ
ਮੈਂ ਉਨ੍ਹਾਂ ਨੂੰ ਗੈਰ ਜ਼ਰੂਰੀ ਬਣਾ ਦਿੱਤਾ ਸੀ।
    ਮੈਂ ਉਨ੍ਹਾਂ ਨੂੰ ਤੇਰੇ ਹਵਾਲੇ ਕਰ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ।
ਪਰ ਤੂੰ ਉਨ੍ਹਾਂ ਨੂੰ ਕੋਈ ਦਇਆ ਨਹੀਂ ਦਰਸਾਈ।
    ਤੂੰ ਤਾਂ ਬੁਢਿਆਂ ਬੰਦਿਆਂ ਨੂੰ ਵੀ ਸਖਤ ਮਿਹਨਤ ਕਰਨ ਲਾ ਦਿੱਤਾ ਸੀ।


2 ਰਾਜਿਆਂ 2:23; ਯਸਾਯਾਹ 3:5; ਅੱਯੂਬ 30:1; ਵਿਰਲਾਪ 5:12; ਬਿਵਸਥਾ ਸਾਰ 28:50; ਯਸਾਯਾਹ 47:6