Wednesday, February 25, 2015

ਮੁਸੀਬਤਾਂ ਦੇ ਸਮੇਂ ਪਰਮੇਸ਼ੁਰ ਦੁਆਰਾ ਮਦਦ


                             ਬਾਈਬਲ ਦੇ ਕੁਝ ਵਚਨ ਵਿਸ਼ਾ: ਮੁਸੀਬਤਾਂ ਦੇ ਸਮੇਂ ਪਰਮੇਸ਼ੁਰ ਦੁਆਰਾ ਮਦਦ
                                                      ਪੰਜਾਬੀ ਮਸੀਹੀ ਸੰਦੇਸ਼


ਜ਼ਬੂਰ 27:5

5 ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ।

    ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ,
    ਉਹ ਮੈਨੂੰ ਆਪਣੀ ਸੁਰੱਖਿਅਤ ਥਾਂ ਉੱਤੇ ਲੈ ਜਾਵੇਗਾ।

 

ਜ਼ਬੂਰ 50:15

15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ।
    ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”

 

2 ਕੁਰਿੰਥੀਆਂ ਨੂੰ 1:8-10

8 ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ। 9 ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ। 10 ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ।

 

ਜ਼ਬੂਰ 46:1

ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ।
 ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।

 

ਜ਼ਬੂਰ 91:15

15 ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ।
    ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ।
    ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।

 

ਜ਼ਬੂਰ 138:7

7 ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ।
    ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।


ਜ਼ਬੂਰ 27:5; ਜ਼ਬੂਰ 50:15; 2 ਕੁਰਿੰਥੀਆਂ ਨੂੰ 1:8-10; ਜ਼ਬੂਰ 46:1; ਜ਼ਬੂਰ 91:15; ਜ਼ਬੂਰ 138:7