Thursday, March 12, 2015

ਪਰਮੇਸ਼ੁਰ ਕੋਲੋਂ ਬੇਮੁੱਖ ਹੋਣ ਦੇ ਨਤੀਜੇ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਕੋਲੋਂ ਬੇਮੁੱਖ ਹੋਣ ਦੇ ਨਤੀਜੇ
                                                      ਪੰਜਾਬੀ ਮਸੀਹੀ ਸੰਦੇਸ਼ 

ਯਸਾਯਾਹ 59:2

2 ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ।

 

ਲੂਕਾ 9:62

62 ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।”



ਜ਼ਬੂਰ 78:56-59

56 ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰੱਖਿਆ ਅਤੇ ਉਸ ਦੇ ਖਿਲਾਫ਼ ਵਿਦ੍ਰੋਹ ਕੀਤਾ।
    ਉਨ੍ਹਾਂ ਲੋਕਾਂ ਨੇ ਉਸ ਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ।
57 ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁੱਖ ਹੋ ਗਏ।
    ਉਹ ਉਸ ਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ।
    ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ।
58 ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ।
    ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।
59 ਪਰਮੇਸ਼ੁਰ ਨੇ ਇਸ ਨੂੰ ਸੁਣਿਆ ਅਤੇ ਉਹ ਬਹੁਤ ਕਹਿਰਵਾਨ ਹੋ ਗਿਆ।
    ਅਤੇ ਉਸ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਿਆਗ ਦਿੱਤਾ।

 

ਗਿਣਤੀ 14:43-45

43 ਉੱਥੇ ਅਮਾਲੇਕੀ ਅਤੇ ਕਨਾਨੀ ਤੁਹਾਡੇ ਵਿਰੁੱਧ ਲੜਨਗੇ। ਤੁਸੀਂ ਯਹੋਵਾਹ ਤੋਂ ਆਪਣਾ ਮੂੰਹ ਫ਼ੇਰ ਲਿਆ ਹੈ। ਇਸ ਲਈ ਜਦੋਂ ਤੁਸੀਂ ਉਨ੍ਹਾਂ ਨਾਲ ਲੜੋਂਗੇ, ਉਹ ਤੁਹਾਡੇ ਨਾਲ ਨਹੀਂ ਹੋਵੇਗਾ।”

44 ਪਰ ਲੋਕਾਂ ਨੇ ਮੂਸਾ ਦੀ ਗੱਲ ਵਿੱਚ ਵਿਸ਼ਵਾਸ ਨਹੀਂ ਕੀਤਾ। ਇਸ ਲਈ ਉਹ ਪਹਾੜੀ ਪ੍ਰਦੇਸ਼ ਵੱਲ ਚੱਲੇ ਗਏ। ਪਰ ਮੂਸਾ ਅਤੇ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਲੋਕਾਂ ਦੇ ਨਾਲ ਨਹੀਂ ਗਏ।45 ਪਹਾੜੀ ਪ੍ਰਦੇਸ਼ ਵਿੱਚ ਰਹਿਣ ਵਾਲੇ ਅਮਾਲੇਕੀ ਲੋਕ ਅਤੇ ਕਨਾਨੀ ਲੋਕ ਹੇਠਾ ਉਤਰ ਆਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਮਾਲੇਕੀਆਂ ਅਤੇ ਕਨਾਨੀਆਂ ਨੇ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਭਜਾ ਦਿੱਤਾ।

 

ਯਿਰਮਿਯਾਹ 8:5-6

5 ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ।
    ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ?
ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ।
    ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ।
6 ਮੈਂ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਹੈ।
    ਪਰ ਉਹ, ਜੋ ਸਹੀ ਹੈ ਨਹੀਂ ਆਖਦੇ।
ਲੋਕ ਆਪਣੇ ਪਾਪਾਂ ਉੱਤੇ ਅਫ਼ੋਸਸ ਨਹੀਂ ਕਰਦੇ,
    ਲੋਕ ਆਪਣੇ ਕੀਤੇ ਮੰਦੇ ਕੰਮਾਂ ਬਾਰੇ ਨਹੀਂ ਸੋਚਦੇ।
ਲੋਕ ਬਿਨਾਂ ਸੋਚਿਆਂ ਗੱਲਾਂ ਕਰਦੇ ਨੇ।
    ਉਹ ਜੰਗ ਵੱਲ ਨੂੰ ਭੱਜਦੇ ਘੋੜਿਆਂ ਵਰਗੇ ਨੇ।

 




ਜ਼ਬੂਰ 78:56-59; ਗਿਣਤੀ 14:43-45; ਯਿਰਮਿਯਾਹ 8:5-6; ਯਸਾਯਾਹ 59:2; ਲੂਕਾ 9:62