Thursday, May 28, 2015

ਪਾਪਾਂ ਨੂੰ ਅੰਗੀਕਾਰ ਕਰਨਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪਾਂ  ਨੂੰ ਅੰਗੀਕਾਰ ਕਰਨਾ
                                                 ਪੰਜਾਬੀ ਮਸੀਹੀ ਸੰਦੇਸ਼

1 ਯੂਹੰਨਾ 1:9

9 ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।


ਕਹਾਉਤਾਂ 28:13

13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।


ਯਾਕੂਬ 5:16

16 ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।

 

ਜ਼ਬੂਰ 32:5

5 ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ।
    ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ।
ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ।
    ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।


ਜ਼ਬੂਰ 51:2

2 ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ।
    ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।

ਜ਼ਬੂਰ 41:4

4 ਮੈਂ ਆਖਿਆ, “ਯਹੋਵਾਹ, ਮੇਰੇ ਉੱਤੇ ਮਿਹਰ ਕਰੋ।
    ਮੈਂ ਤੁਹਾਡੇ ਵਿਰੁੱਧ ਗੁਨਾਹ ਕੀਤਾ, ਮੇਰਾ ਪਾਪ ਮੁਆਫ਼ ਕਰ ਦਿਉ ਅਤੇ ਮੈਨੂੰ ਨਿਰੋਗ ਕਰ ਦਿਉ।”



ਯਾਕੂਬ 5:16; ਕਹਾਉਤਾਂ 28:13; 1 ਯੂਹੰਨਾ 1:9; ਜ਼ਬੂਰ 32:5; ਜ਼ਬੂਰ 51:2; ਜ਼ਬੂਰ 41:4