Tuesday, July 21, 2015

ਪਰਮੇਸ਼ੁਰ ਬਲ ਬਖਸ਼ਦਾ ਹੈ


                ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਬਲ ਬਖਸ਼ਦਾ ਹੈ
                                        ਪੰਜਾਬੀ ਮਸੀਹੀ ਸੰਦੇਸ਼


ਜ਼ਬੂਰ 29:11

11 ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ।
    ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।

 

ਜ਼ਬੂਰ 68:35

35 ਪਰਮੇਸ਼ੁਰ ਆਪਣੇ ਮੰਦਰ ਵਿੱਚ ਅਦਭੁਤ ਲੱਗਦਾ ਹੈ।
ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਮਜ਼ਬੂਤ ਅਤੇ ਸ਼ਕਤੀ ਦਿੰਦਾ ਹੈ,
ਪਰਮੇਸ਼ੁਰ ਦੀ ਉਸਤਤਿ ਕਰੋ।

 

ਯਸਾਯਾਹ 40:29-31

29 ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ।
    ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।
30 ਨੌਜਵਾਨ ਬੰਦੇ ਬਕੱ ਜਾਂਦੇ ਹਨ ਤੇ ਉਨ੍ਹਾਂ ਲੋੜ ਪੈਂਦੀ ਹੈ ਆਰਾਮ ਦੀ।
    ਨੌਜਵਾਨ ਠੋਕਰਾਂ ਵੀ ਖਾਂਦੇ ਨੇ ਤੇ ਡਿੱਗ ਵੀ ਪੈਂਦੇ ਨੇ।
31 ਪਰ ਉਹ ਲੋਕ ਜਿਹੜੇ ਯਹੋਵਾਹ ਤੇ ਭਰੋਸ਼ਾ
    ਰੱਖਦੇ ਹਨ ਫਿਰ ਤੋਂ ਮਜ਼ਬੂਤ ਹੋ ਜਾਂਦੇ ਨੇ
ਅਤੇ ਬਾਜ ਵਾਂਗ ਉੱਚਾ ਉੱਡਦੇ ਨੇ ਉਹ ਬਿਨਾਂ ਕਮਜ਼ੋਰ ਹੋਇਆਂ ਦੌੜਦੇ ਨੇ
    ਅਤੇ ਬਿਨਾ ਬਕਿਆਂ ਤ੍ਤੁਰਦੇ ਹਨ

 

ਯਸਾਯਾਹ 41:1

 ਆਖਦਾ ਹੈ ਯਹੋਵਾਹ,
“
ਦੂਰ ਦੁਰਾਡੇ ਦੇ ਦੇਸ਼ੋ, ਹੋ ਜਾਵੋ ਸ਼ਾਂਤ ਅਤੇ ਆ ਜਾਵੋ ਮੇਰੇ ਵੱਲ!
    ਕੌਮੋ ਬਹਾਦੁਰ ਬਣੋ।
ਮੇਰੇ ਵੱਲ ਆਵੋ ਤੇ ਗੱਲ ਕਰੋ।
    ਮਿਲਾਂਗੇ ਅਸੀਂ ਇੱਕ ਦੂਜੇ ਨਾਲ
    ਤੇ ਨਿਆਂ ਕਰਾਂਗੇ ਅਸੀਂ ਕਿ ਕੌਣ ਸਹੀ ਹੈ।

 

ਯਸਾਯਾਹ 40:31

31 ਪਰ ਉਹ ਲੋਕ ਜਿਹੜੇ ਯਹੋਵਾਹ ਤੇ ਭਰੋਸ਼ਾ
    ਰੱਖਦੇ ਹਨ ਫਿਰ ਤੋਂ ਮਜ਼ਬੂਤ ਹੋ ਜਾਂਦੇ ਨੇ
ਅਤੇ ਬਾਜ ਵਾਂਗ ਉੱਚਾ ਉੱਡਦੇ ਨੇ ਉਹ ਬਿਨਾਂ ਕਮਜ਼ੋਰ ਹੋਇਆਂ ਦੌੜਦੇ ਨੇ
    ਅਤੇ ਬਿਨਾ ਬਕਿਆਂ ਤ੍ਤੁਰਦੇ ਹਨ

ਜ਼ਬੂਰ 89:21

21 ਮੈਂ ਦਾਊਦ ਨੂੰ ਆਪਣੇ ਸੱਜੇ ਹੱਥ ਦਾ ਸਹਾਰਾ ਦਿੱਤਾ।
    ਅਤੇ ਮੈਂ ਆਪਣੀ ਸ਼ਕਤੀ ਨਾਲ ਉਸ ਨੂੰ ਤਾਕਤਵਰ ਬਣਾ ਦਿੱਤਾ।

ਜ਼ਬੂਰ 10:17

17 ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ।
    ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।

 

ਯਸਾਯਾਹ 58:11

11 ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।

 


ਯਸਾਯਾਹ 41:10

10 ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ।
    ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ।
ਮੈਂ ਤੈਨੂੰ ਮਜ਼ਬੂਤ ਬਣਾਵਾਂਗਾ।
    ਮੈਂ ਤੇਰੀ ਸਹਾਇਤਾ ਕਰਾਂਗਾ।
ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।

 

ਜ਼ਕਰਯਾਹ 10:6

6 ਮੈਂ ਯਹੂਦਾਹ ਦੇ ਘਰਾਣੇ ਨੂੰ ਤਕੜਾ ਕਰਾਂਗਾ। ਮੈਂ ਯੂਸਫ਼ ਦੇ ਘਰਾਣੇ ਨੂੰ ਲੜਾਈ ਵਿੱਚ ਜਿਤਾਵਾਂਗਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲੈ ਕੇ ਆਵਾਂਗਾ। ਮੈਂ ਉਨ੍ਹਾਂ ਨੂੰ ਸੁੱਖ-ਆਰਾਮ ਦੇਵਾਂਗਾ। ਉਹ ਇਵੇਂ ਹੋਣਗੇ ਜਿਵੇਂ ਮੈਂ ਉਨ੍ਹਾਂ ਨੂੰ ਕਦੇ ਤਿਆਗਿਆ ਹੀ ਨਹੀਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਾਂਗਾ।

 

ਜ਼ਕਰਯਾਹ 10:12

12 ਯਹੋਵਾਹ ਆਪਣੀ ਪਰਜਾ ਨੂੰ ਮਜ਼ਬੂਤ ਤੇ ਤਕੜਿਆਂ ਕਰੇਗਾ। ਅਤੇ ਉਹ ਉਸ ਦੇ ਲਈ ਅਤੇ ਉਸ ਦੇ ਨਾਂ ਲਈ ਜਿਉਂਦੇ ਰਹਿਣਗੇ। ਯਹੋਵਾਹ ਇਹ ਗੱਲਾਂ ਆਖਦਾ ਹੈ।

 

ਜ਼ਬੂਰ 18:32

32 ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ।
    ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।

 

1 ਸਮੂਏਲ 2:10

10 ਯਹੋਵਾਹ ਆਪਣੇ ਵੈਰਿਆਂ ਦਾ ਨਾਸ਼ ਕਰਦਾ ਹੈ,
    ਅੱਤ ਉੱਚ ਪਰਮੇਸ਼ੁਰ ਆਕਾਸ਼ ਵੱਲੋਂ ਉਨ੍ਹਾਂ ਉੱਤੇ ਗਰਜੇਗਾ।
ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਉਂ ਕਰੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ
    ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ
    ਉਹ ਆਪਣੇ ਪਾਤਸ਼ਾਹ ਨੂੰ ਖਾਸ ਮਸੀਹ ਦੀ ਤਾਕਤ ਉੱਤੇ ਜ਼ੋਰ ਨੂੰ ਖਾਸਾ ਉੱਚਾ ਕਰੇਗਾ।”

 

ਯਸਾਯਾਹ 28:2

2 ਦੇਖੋ, ਮੇਰੇ ਸੁਆਮੀ ਕੋਲ ਇੱਕ ਬੰਦਾ ਹੈ ਜਿਹੜਾ ਤਾਕਤਵਰ ਤੇ ਬਹਾਦਰ ਹੈ।
    ਉਹ ਆਦਮੀ ਦੇਸ ਅੰਦਰ ਤੂਫ਼ਾਨ, ਓਲਿਆਂ ਅਤੇ ਬਰੱਖਾ ਵਾਂਗ ਆਵੇਗਾ।
ਉਹ ਤੂਫ਼ਾਨ ਵਾਂਗ ਦੇਸ ਅੰਦਰ ਆਵੇਗਾ।
    ਉਹ ਪਾਣੀ ਦੀ ਤਾਕਤਵਰ ਨਦੀ ਵਾਂਗ, ਦੇਸ ਅੰਦਰ ਹੜ੍ਹ ਲਿਆਉਂਦਾ ਹੋਵੇਗਾ।
    ਉਹ ਉਸ ਤਾਜ (ਸਾਮਰਿਯਾ) ਨੂੰ ਧਰਤੀ ਉੱਤੇ ਸੁੱਟ ਦੇਵੇਗਾ।

 

ਫ਼ਿਲਿੱਪੀਆਂ ਨੂੰ 4:13

13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।

 

2 ਥੱਸਲੁਨੀਕੀਆਂ ਨੂੰ 3:3

3 ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ।

 

ਮੀਕਾਹ 5:4

4 ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ,
    ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ।
ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ,
    ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।

 

ਜ਼ਕਰਯਾਹ 12:5

5 ਯਹੂਦਾਹ ਦੇ ਆਗੂ ਦੂਜਿਆਂ ਨੂੰ ਇਹ ਆਖਕੇ ਹੌਸਲਾ ਦੇਣਗੇ, ‘ਯਹੋਵਾਹ ਸਰਬ ਸ਼ਕਤੀਮਾਨ ਤੁਹਾਡਾ ਪਰਮੇਸ਼ੁਰ ਹੈ। ਉਹ ਸਾਨੂੰ ਤਾਕਤ ਦਿੰਦਾ ਹੈ।’

 

2 ਕੁਰਿੰਥੀਆਂ ਨੂੰ 12:10

10 ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮੱਸਿਆਵਾਂ ਦਾ ਸਾਹਮਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ।

 

1 ਪਤਰਸ 4:11

11 ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।

 

ਹੋਸ਼ੇਆ 7:15

15 ਮੈਂ ਉਨ੍ਹਾਂ ਨੂੰ ਸਿੱਖਾਇਆ ਅਤੇ ਉਨ੍ਹਾਂ ਦੀਆਂ ਬਾਹਵਾਂ ਮਜਬੂਤ ਕੀਤੀਆਂ
    ਪਰ ਉਹ ਮੇਰੇ ਹੀ ਵਿਰੁੱਧ ਦੁਸ਼ਟ ਯੋਜਨਾਵਾਂ ਘੜਦੇ ਹਨ।




ਜ਼ਬੂਰ 29:11; ਜ਼ਬੂਰ 68:35; ਯਸਾਯਾਹ 40:29-31; ਯਸਾਯਾਹ 41:1; ਯਸਾਯਾਹ 40:31; ਜ਼ਬੂਰ 89:21; ਜ਼ਬੂਰ 10:17; ਯਸਾਯਾਹ 58:11; ਯਸਾਯਾਹ 41:10; ਜ਼ਕਰਯਾਹ 10:6; ਜ਼ਕਰਯਾਹ 10:12; ਜ਼ਬੂਰ 18:32; 1 ਸਮੂਏਲ 2:10; ਯਸਾਯਾਹ 28:2; ਫ਼ਿਲਿੱਪੀਆਂ ਨੂੰ 4:13; 2 ਥੱਸਲੁਨੀਕੀਆਂ ਨੂੰ 3:3; ਮੀਕਾਹ 5:4; ਜ਼ਕਰਯਾਹ 12:5; 2 ਕੁਰਿੰਥੀਆਂ ਨੂੰ 12:10; 1 ਪਤਰਸ 4:11; ਹੋਸ਼ੇਆ 7:15