Tuesday, July 21, 2015

ਪਰਮੇਸ਼ੁਰ ਦੀ ਇੱਛਾ ਨੂੰ ਜਾਣਨਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਇੱਛਾ ਨੂੰ ਜਾਣਨਾ
                                        ਪੰਜਾਬੀ ਮਸੀਹੀ ਸੰਦੇਸ਼

ਰੋਮੀਆਂ ਨੂੰ 12:2

2 ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ।

 

ਅਫ਼ਸੀਆਂ ਨੂੰ 5:17

17 ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।

 

ਕੁਲੁੱਸੀਆਂ ਨੂੰ 1:9

9 ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ:
ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;

 

ਰੋਮੀਆਂ ਨੂੰ 2:18

18 ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹੜੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ।


ਅਫ਼ਸੀਆਂ ਨੂੰ 1:9

9 ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ।

ਲੂਕਾ 12:47

47 “ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।

ਰਸੂਲਾਂ ਦੇ ਕਰਤੱਬ 20:27

27 ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦੱਸਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ।

ਰਸੂਲਾਂ ਦੇ ਕਰਤੱਬ 22:14

14 “ਅਤੇ ਉਸ ਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸ ਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ।

ਕੁਲੁੱਸੀਆਂ ਨੂੰ 4:12

12 ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।


ਰੋਮੀਆਂ ਨੂੰ 12:2; ਅਫ਼ਸੀਆਂ ਨੂੰ 5:17; ਕੁਲੁੱਸੀਆਂ ਨੂੰ 1:9; ਰੋਮੀਆਂ ਨੂੰ 2:18; ਅਫ਼ਸੀਆਂ ਨੂੰ 1:9; ਲੂਕਾ 12:47; ਰਸੂਲਾਂ ਦੇ ਕਰਤੱਬ 20:27; ਰਸੂਲਾਂ ਦੇ ਕਰਤੱਬ 22:14; ਕੁਲੁੱਸੀਆਂ ਨੂੰ 4:12