Tuesday, July 21, 2015

ਪਰਮੇਸ਼ੁਰ ਸਾਡੀ ਤਾਕਤ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਸਾਡੀ ਤਾਕਤ
                                        ਪੰਜਾਬੀ ਮਸੀਹੀ ਸੰਦੇਸ਼

ਫ਼ਿਲਿੱਪੀਆਂ ਨੂੰ 4:13

13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।

 

ਯਸਾਯਾਹ 40:29

29 ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ।
    ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।

 

ਜ਼ਬੂਰ 27:14

14 ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।
    ਮਜ਼ਬੂਤ ਅਤੇ ਬਹਾਦੁਰ ਬਣੋ,
    ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।

 

ਯਸਾਯਾਹ 41:10

10 ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ।
    ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ।
ਮੈਂ ਤੈਨੂੰ ਮਜ਼ਬੂਤ ਬਣਾਵਾਂਗਾ।
    ਮੈਂ ਤੇਰੀ ਸਹਾਇਤਾ ਕਰਾਂਗਾ।
ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।

2 ਕੁਰਿੰਥੀਆਂ ਨੂੰ 12:9

9 ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸੱਕਦੀ ਹੈ।




ਫ਼ਿਲਿੱਪੀਆਂ ਨੂੰ 4:13; ਯਸਾਯਾਹ 40:29; ਜ਼ਬੂਰ 27:14; ਯਸਾਯਾਹ 41:10; 2 ਕੁਰਿੰਥੀਆਂ ਨੂੰ 12:9