Monday, April 6, 2020

ਪਰਮੇਸ਼ੁਰ ਮੇਰੀ ਪ੍ਰਾਰਥਨਾ ਸੁਣਦਾ ਹੈ




                    ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਮੇਰੀ ਪ੍ਰਾਰਥਨਾ ਸੁਣਦਾ ਹੈ
                                               ਪੰਜਾਬੀ ਮਸੀਹੀ ਸੰਦੇਸ਼
ਜ਼ਬੂਰ 3:4 
4 ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ
    ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।

                       

ਜ਼ਬੂਰ 116:1 

116 ਮੈਂ ਇਸ ਨੂੰ ਪਸੰਦ ਕਰਦਾ ਹਾਂ
    ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾ ਸੁਣਦਾ ਹੈ।

2 ਸਮੂਏਲ 22:4 

4 ਉਹ ਮੇਰਾ ਮਖੌਲ ਉਡਾਉਂਦੇ
    ਪਰ ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਦਾ ਤੇ
    ਮੈਂ ਆਪਣੇ ਵੈਰੀਆਂ ਤੋਂ ਬਚ ਜਾਂਦਾ।

ਜ਼ਬੂਰ 18:3 

3 ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ।
    ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ
    ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।

ਜ਼ਬੂਰ 17:6 

6 ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ।
    ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।

ਜ਼ਬੂਰ 55:17 

17 ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ।
    ਮੈਂ ਉਸ ਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।

ਜ਼ਬੂਰ 4:3 

3 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ।
    ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ।

1 ਯੂਹੰਨਾ 3:22 

22 ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ।